Source :- BBC PUNJABI
ਤਸਵੀਰ ਸਰੋਤ, Getty Images
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ
ਫ਼ਾਰਸ ਦੀ ਖਾੜੀ ਵਿੱਚ ਜੰਗ ਖ਼ਤਮ ਕਰਨ ਨੂੰ ਲੈ ਕੇ ਅਮਰੀਕਾ ਅਤੇ ਈਰਾਨ ਵਿਚਾਲੇ ਸਮਝੌਤਾ ਹੋ ਗਿਆ ਹੈ। ਗੱਲਬਾਤ ਵਿੱਚ ਵਿਚੋਲਗੀ ਕਰ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਇੱਕ ਬਿਆਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਟਰੂਥ ਸੋਸ਼ਲ ‘ਤੇ ਇੱਕ ਪੋਸਟ ਵਿੱਚ ਈਰਾਨ ਨਾਲ ਸਮਝੌਤੇ ‘ਤੇ ਪਹੁੰਚਣ ਦੀ ਗੱਲ ਕਹੀ ਹੈ। ਈਰਾਨ ਦੇ ਉਪ ਵਿਦੇਸ਼ ਮੰਤਰੀ ਨੇ ਵੀ ਇਸ ਸਮਝੌਤੇ ਦੀ ਪੁਸ਼ਟੀ ਕੀਤੀ ਹੈ।
ਬ੍ਰਿਟੇਨ, ਫਰਾਂਸ, ਜਰਮਨੀ ਅਤੇ ਇਟਲੀ ਦੇ ਆਗੂਆਂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਉਹ ਅਮਰੀਕਾ, ਈਰਾਨ ਅਤੇ ਖੇਤਰੀ ਭਾਈਵਾਲਾਂ ਨਾਲ ਮਿਲ ਕੇ “ਇਸ ਮੌਕੇ ਦਾ ਪੂਰਾ ਸਦਉਪਯੋਗ ਕਰਨ” ਲਈ ਕੰਮ ਕਰਨਗੇ।
ਈ4 ਸਮੂਹ ਨੇ ਕਿਹਾ, “ਅਸੀਂ ਇਸ ਕੂਟਨੀਤਿਕ ਸਫ਼ਲਤਾ ਲਈ ਅਮਰੀਕਾ, ਈਰਾਨੀ ਸਰਕਾਰ ਅਤੇ ਇਸ ਵਿੱਚ ਸ਼ਾਮਲ ਸਾਰੇ ਪੱਖਾਂ, ਜਿਨ੍ਹਾਂ ਵਿੱਚ ਪਾਕਿਸਤਾਨ, ਕਤਰ ਅਤੇ ਹੋਰ ਸਾਰੇ ਵਿਚੋਲਗੀ ਕਰਨ ਵਾਲੇ ਸ਼ਾਮਲ ਹਨ, ਉਨ੍ਹਾਂ ਨੂੰ ਵਧਾਈ ਦਿੰਦੇ ਹਾਂ।”
ਤਸਵੀਰ ਸਰੋਤ, Reuters
ਅਮਰੀਕਾ-ਈਰਾਨ ਸਮਝੌਤੇ ਦੇ ਐਲਾਨ ਤੋਂ ਬਾਅਦ ਏਸ਼ੀਆ ਵਿੱਚ ਸ਼ੁਰੂਆਤੀ ਕਾਰੋਬਾਰ ਦੌਰਾਨ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਸਮਝੌਤੇ ਤਹਿਤ ਸਟ੍ਰੇਟ ਆਫ ਹੋਰਮੁਜ਼ ਨੂੰ ਮੁੜ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਹੈ ਕਿ ਇਸ ਹਫ਼ਤੇ ਏਵੀਅਨ ਸ਼ਹਿਰ ਵਿੱਚ ਹੋ ਰਹੀ ਜੀ7 ਆਗੂਆਂ ਦੀ ਬੈਠਕ ਦੌਰਾਨ ਅਮਰੀਕਾ-ਈਰਾਨ ਸਮਝੌਤੇ ਦੇ ਹਿੱਸੇ ਵਜੋਂ ਸਟ੍ਰੇਟ ਆਫ ਹੋਰਮੁਜ਼ ਨੂੰ ਲੰਬੇ ਸਮੇਂ ਲਈ ਖੁੱਲ੍ਹਾ ਰੱਖਣ ਦੇ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ।
ਹੁਣ ਤੱਕ ਕੀ-ਕੀ ਪਤਾ ਹੈ?
ਤਸਵੀਰ ਸਰੋਤ, Getty Images
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਕਿਹਾ ਹੈ ਕਿ ਅਮਰੀਕਾ ਅਤੇ ਈਰਾਨ ਦਰਮਿਆਨ ਇੱਕ ਸ਼ਾਂਤੀ ਸਮਝੌਤਾ ਹੋ ਗਿਆ ਹੈ, ਜਿਸ ਨਾਲ “ਲੇਬਨਾਨ ਸਮੇਤ ਸਾਰੇ ਮੋਰਚਿਆਂ ‘ਤੇ ਚੱਲ ਰਹੇ ਫੌਜੀ ਅਭਿਆਨ” ਖ਼ਤਮ ਹੋ ਜਾਣਗੇ।
ਸ਼ਹਿਬਾਜ਼ ਸ਼ਰੀਫ਼ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਇਸ ਸਮਝੌਤੇ ‘ਤੇ ਸ਼ੁੱਕਰਵਾਰ ਨੂੰ ਸਵਿੱਟਜ਼ਰਲੈਂਡ ਵਿੱਚ ਰਸਮੀ ਤੌਰ ‘ਤੇ ਦਸਤਖ਼ਤ ਕੀਤੇ ਜਾਣਗੇ।
ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਕਿਹਾ ਕਿ ਜਦੋਂ ਸ਼ੁੱਕਰਵਾਰ ਨੂੰ ਸਮਝੌਤੇ ‘ਤੇ ਦਸਤਖ਼ਤ ਹੋ ਜਾਣਗੇ ਤਾਂ “ਤੇਲ ਦੀ ਆਵਾਜਾਈ ਮੁੜ ਸ਼ੁਰੂ ਹੋ ਜਾਵੇਗੀ।”
ਬੀਬੀਸੀ ਦੇ ਉੱਤਰੀ ਅਮਰੀਕਾ ਪੱਤਰਕਾਰ ਦੇ ਮੁਤਾਬਕ, ਇਹ ਐਲਾਨ ਟਰੰਪ ਦੇ 80ਵੇਂ ਜਨਮਦਿਨ ਦੇ ਮੌਕੇ ‘ਤੇ ਕੀਤਾ ਗਿਆ ਹੈ, ਹਾਲਾਂਕਿ ਸਮਝੌਤੇ ਦੇ ਪੂਰੇ ਵੇਰਵੇ ਅਜੇ ਸਾਹਮਣੇ ਨਹੀਂ ਆਏ ਹਨ।
ਈਰਾਨ ਦੇ ਉਪ ਵਿਦੇਸ਼ ਮੰਤਰੀ ਨੇ ਸਰਕਾਰੀ ਟੈਲੀਵਿਜ਼ਨ ‘ਤੇ ਪੁਸ਼ਟੀ ਕੀਤੀ ਹੈ ਕਿ ਸਮਝੌਤੇ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਉੱਥੇ ਹੀ ਦੇਸ਼ ਦੇ ਸਿਖਰਲੀ ਫੌਜੀ ਲੀਡਰਸ਼ਿਪ ਨੇ ਇਸ ਨੂੰ ਈਰਾਨ ਦੀ ਜਿੱਤ ਕਰਾਰ ਦਿੱਤਾ ਹੈ।
ਅਮਰੀਕਾ ਅਤੇ ਇਜ਼ਰਾਇਲ ਨੇ 28 ਫ਼ਰਵਰੀ ਨੂੰ ਈਰਾਨ ‘ਤੇ ਹਮਲੇ ਸ਼ੁਰੂ ਕੀਤੇ ਸਨ। ਸ਼ੁਰੂਆਤੀ ਹਮਲਿਆਂ ਵਿੱਚ ਹੀ ਈਰਾਨ ਦੇ ਕਈ ਉੱਚ ਅਧਿਕਾਰੀ ਅਤੇ ਆਗੂ ਮਾਰੇ ਗਏ ਸਨ।
ਇਸ ਤੋਂ ਬਾਅਦ ਈਰਾਨ ਨੇ ਖਾੜੀ ਖੇਤਰ ਵਿੱਚ ਅਮਰੀਕੀ ਟਿਕਾਣਿਆਂ ਅਤੇ ਇਜ਼ਰਾਇਲ ‘ਤੇ ਹਮਲੇ ਕੀਤੇ ਸਨ। ਇਸ ਦੇ ਨਾਲ ਹੀ ਇਰਾਨ ਨੇ ਤੇਲ ਅਤੇ ਗੈਸ ਦੀ ਸਪਲਾਈ ਲਈ ਅਹਿਮ ਸਮੁੰਦਰੀ ਰਸਤਾ ਸਟ੍ਰੇਟ ਆਫ ਹੋਰਮੁਜ਼ ਬੰਦ ਕਰ ਦਿੱਤਾ ਸੀ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ
source : BBC PUNJABI






