Source :- BBC PUNJABI

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਇੱਕ ਘੰਟਾ ਪਹਿਲਾਂ

26 ਦਸੰਬਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।

ਡਾ. ਮਨਮੋਹਨ ਸਿੰਘ ਭਾਰਤ ਦੇ ਸਭ ਤੋਂ ਲੰਬਾ ਸਮਾਂ ਪ੍ਰਧਾਨ ਮੰਤਰੀ ਰਹਿਣ ਵਾਲਿਆਂ ਵਿੱਚੋਂ ਇੱਕ ਸਨ।

ਇੱਥੇ ਅਸੀਂ ਤਸਵੀਰਾਂ ਰਾਹੀਂ ਉਨ੍ਹਾਂ ਦੇ ਜੀਵਨ ਸਫ਼ਰ ਉੱਤੇ ਇੱਕ ਸੰਖੇਪ ਝਾਤ ਮਾਰਨ ਦੀ ਕੋਸ਼ਿਸ਼ ਕਰਾਂਗੇ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਹੋਇਆ, ਜਿਥੇ ਬਿਜਲੀ ਅਤੇ ਪਾਣੀ ਵੀ ਨਹੀਂ ਸੀ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਕਈ ਵੱਖ-ਵੱਖ ਅਹਿਮ ਜ਼ਿੰਮੇਵਾਰੀਆਂ ਵੀ ਨਿਭਾਈਆਂ ਹਨ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਬੀਬੀਸੀ ਪੰਜਾਬੀ

ਪੰਜਾਬ ਯੂਨੀਵਰਸਿਟੀ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਕੈਂਬਰਿਜ ਯੂਨੀਵਰਸਿਟੀ ਤੋਂ ਮਾਸਟਰਜ਼ ਦੀ ਡਿਗਰੀ ਅਤੇ ਫਿਰ ਆਕਸਫੋਰਡ ਯੂਨੀਵਰਸਿਟੀ ਤੋਂ ਡੀਫਿਲ ਦੀ ਉਪਾਧੀ ਹਾਸਲ ਕੀਤੀ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

1982 ਤੋਂ 1985 ਤੱਕ ਉਹ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਰਹੇ।

ਮਨਮੋਹਨ ਸਿੰਘ ਦਾ ਭਾਰਤ ਦੀ ਸਿਆਸਤ ਵਿੱਚ ਉਭਾਰ 1991 ਵਿੱਚ ਕੇਂਦਰੀ ਵਿੱਤ ਮੰਤਰੀ ਬਣਨ ਦੇ ਨਾਲ ਹੋਇਆ, ਜਦੋਂ ਦੇਸ਼ ਦੀਵਾਲੇਪਨ ਦੀ ਕਗਾਰ ਉੱਤੇ ਖੜ੍ਹਾ ਸੀ।

ਜੋ ਡੇਲਾਮੁਰੇ ਅਤੇ ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਡਾ. ਮਨਮੋਹਨ ਸਿੰਘ ਅਤੇ ਅਬਦੁੱਲ ਕਲਾਮ ਆਜ਼ਾਦ

ਤਸਵੀਰ ਸਰੋਤ, Getty Images

ਜੂਨ 1991 ਵਿੱਚ ਕੇਂਦਰੀ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਡਾ. ਮਨਮੋਹਨ ਸਿੰਘ ਉਸੇ ਸਾਲ ਅਕਤੂਬਰ ਵਿੱਚ ਰਾਜ ਸਭਾ ਦੇ ਮੈਂਬਰ ਵੀ ਬਣੇ ਸਨ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਉਨ੍ਹਾਂ ਨੂੰ ਪਹਿਲਾਂ ਵਿੱਤ ਮੰਤਰੀ ਵਜੋਂ ਅਤੇ ਫਿਰ 2004-14 ਦਰਮਿਆਨ ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਆਰਥਿਕਤਾ ਦੇ ਉਦਾਰੀਕਰਨ ਦੇ ਮੋਢੀ ਹੋਣ ਦਾ ਸਿਹਰਾ ਦਿੱਤਾ ਜਾਂਦਾ ਹੈ।

ਡਾ. ਮਨਮੋਹਨ ਸਿੰਘ ਅਤੇ ਲਾਲੂ ਪ੍ਰਸਾਦ ਯਾਦਵ

ਤਸਵੀਰ ਸਰੋਤ, Getty Images

ਸਦਨ ਵਿੱਚ ਉਨ੍ਹਾਂ ਨੇ ਲਗਾਤਾਰ ਪੰਜ ਵਾਰ ਅਸਾਮ ਦੀ ਨੁਮਾਇੰਦਗੀ ਕੀਤੀ। ਸਾਲ 2019 ਵਿੱਚ ਉਹ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਬਣੇ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਅੰਗਰੇਜ਼ੀ ਅਤੇ ਉਰਦੂ ਦੇ ਮਾਹਰ ਬੁਲਾਰੇ, ਮਨਮੋਹਨ ਸਿੰਘ ਆਪਣੇ ਸਮਿਆਂ ਦਾ ਸਰਬੋਤਮ ਸੰਸਦੀ ਬੁਲਾਰੇ ਰਹੇ ਹਨ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਉਨ੍ਹਾਂ ਨੇ 1984 ਦੇ ਸਿੱਖ ਕਤਲੇਆਮ ਲਈ ਸੰਸਦ ਵਿੱਚ ਸਰਕਾਰ ਵੱਲੋਂ ਮਾਫੀ ਮੰਗੀ ਅਤੇ ਕਿਹਾ, “ਮੈਂ ਸ਼ਰਮ ਨਾਲ ਆਪਣਾ ਸਿਰ ਝੁਕਾਉਂਦਾ ਹੈ।”

ਹਾਲਾਂਕਿ ਡਾ. ਸਿੰਘ ਤੋਂ 1984 ਦੇ ਸਿੱਖ ਕਤਲੇਆਮ ਲਈ ਮਾਫੀ ਮੰਗਵਾਉਣ ਲਈ ਕਾਂਗਰਸ ਦੀ ਆਲੋਚਨਾ ਵੀ ਹੋਈ। ਕਿਹਾ ਗਿਆ ਕਿ ਜਿਨ੍ਹਾਂ ਦਾ ਕਤਲੇਆਮ ਕੀਤਾ ਗਿਆ ਉਨ੍ਹਾਂ ਦੇ ਹੀ ਨੁਮਾਇੰਦੇ ਤੋਂ ਮਾਫੀ ਮੰਗਵਾ ਲਈ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਆਪਣੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਗਾਂਧੀ ਪਰਿਵਾਰ ਦਾ ਹਥਠੋਕਾ, ਮੌਨ ਪ੍ਰਧਾਨ ਮੰਤਰੀ ਅਤੇ ਭ੍ਰਿਸ਼ਟ ਯੂਪੀਏ ਸਰਕਾਰ ਦੇ ਮੁਖੀ ਵਜੋਂ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਵਿਰੋਧੀ ਪਾਰਟੀ ਭਾਜਪਾ ਦੇ ਇੱਕ ਸੀਨੀਅਰ ਆਗੂ, ਲਾਲ ਕ੍ਰਿਸ਼ਣ ਅਡਵਾਨੀ ਨੇ ਡਾ. ਮਨਮੋਹਨ ਸਿੰਘ ਨੂੰ ਸਭ ਤੋਂ ਕਮਜ਼ੋਰ ਪ੍ਰਧਾਨ ਮੰਤਰੀ ਕਿਹਾ ਸੀ। ਮਨਮੋਹਨ ਸਿੰਘ ਨੇ ਆਪਣੇ ਰਿਕਾਰਡ ਦਾ ਬਚਾਅ ਕਰਦਿਆਂ ਕਿਹਾ ਕਿ ਉਨ੍ਹਾਂ ਦੀ “ਸਰਕਾਰ ਨੇ ਦੇਸ਼ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਵਚਨਬੱਧਤਾ ਅਤੇ ਸਮਰਪਣ ਨਾਲ ਕੰਮ ਕੀਤਾ ਹੈ।”

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਇੱਕ ਪੜ੍ਹਾਕੂ ਅਕਾਦਮਿਕ ਅਤੇ ਨੌਕਰਸ਼ਾਹ, ਉਨ੍ਹਾਂ ਨੂੰ ਆਪਣੇ ਸਾਦੇ ਜੀਵਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਟਵਿੱਟਰ ਅਕਾਊਂਟ ਨੂੰ ਨੀਰਸ ਟਵੀਟਾਂ ਅਤੇ ਬਹੁਤ ਥੋੜ੍ਹੇ ਫਾਲੋਅਰਾਂ ਲਈ ਜਾਣਿਆ ਜਾਂਦਾ ਸੀ।

ਡਾ. ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ

ਤਸਵੀਰ ਸਰੋਤ, Getty Images

ਉਨ੍ਹਾਂ ਨੇ ਸਾਲ 2014 ਵਿੱਚ ਇੱਕ ਇੰਟਰਵਿਊ ਦੌਰਾਨ ਕਿਹਾ, “ਮੇਰਾ ਇਮਾਨਦਾਰੀ ਨਾਲ ਮੰਨਣਾ ਹੈ ਕਿ ਇਤਿਹਾਸ ਮੇਰੇ ਪ੍ਰਤੀ ਤਤਕਾਲੀ ਮੀਡੀਆ ਨਾਲੋਂ ਜ਼ਿਆਦਾ ਦਇਆ ਦਿਖਾਵੇਗਾ, ਅਤੇ ਜਾਂ ਸੰਸਦ ਵਿੱਚ ਵਰਿਧੀ ਪਾਰਟੀਆਂ ਨਾਲੋਂ ਜ਼ਿਆਦਾ ਦਇਆ ਦਿਖਾਵੇਗਾ।”

ਬਰਾਕ ਓਬਾਮਾ ਅਤੇ ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਮਨਮੋਹਨ ਸਿੰਘ ਦੀ ਤਾਰੀਫ ਕਰਦੇ ਰਹੇ ਹਨ।

ਸੁਪਰੀਮ ਕੋਰਟ ਦੇ ਵਕੀਲ ਐਨਐਮ ਘਟਾਟੇ ਨੇ ਇੱਕ ਦਿਲਚਸਪ ਘਟਨਾ ਦੱਸੀ, ”1991 ਵਿੱਚ ਨਰਸਿਮਹਾ ਰਾਓ ਨੇ ਵਾਜਪਾਈ ਨੂੰ ਫੋਨ ਕੀਤਾ ਤੇ ਕਿਹਾ ਕਿ ਤੁਸੀਂ ਬਜਟ ਦੀ ਇੰਨੀ ਤਿੱਖੀ ਆਲੋਚਨਾ ਕੀਤੀ ਕਿ ਮੇਰੇ ਵਿੱਤ ਮੰਤਰੀ ਡਾ. ਮਨਮੋਹਨ ਸਿੰਘ ਅਸਤੀਫਾ ਦੇਣਾ ਚਾਹੁੰਦੇ ਹਨ।”

”ਇਹ ਸੁਣਕੇ ਵਾਜਪਾਈ ਨੇ ਡਾ. ਮਨਮੋਹਨ ਸਿੰਘ ਨੂੰ ਬੁਲਾਇਆ ਤੇ ਕਿਹਾ ਕਿ ਆਲੋਚਨਾ ਨੂੰ ਨਿੱਜੀ ਤੌਰ ‘ਤੇ ਨਹੀਂ ਲੈਣਾ ਚਾਹੀਦਾ ਹੈ, ਕਿਉਂਕਿ ਇਹ ਇੱਕ ਰਾਜਨੀਤਕ ਭਾਸ਼ਣ ਸੀ।”

ਉਸ ਦਿਨ ਤੋਂ ਦੋਵਾਂ ਵਿਚਾਲੇ ਇੱਕ ਖਾਸ ਰਿਸ਼ਤਾ ਬਣ ਗਿਆ।

ਡਾ. ਮਨਮੋਹਨ ਸਿੰਘ ਅਤੇ ਅਟਲ ਬਿਹਾਰੀ ਵਾਜਪਾਈ

ਤਸਵੀਰ ਸਰੋਤ, Getty Images

ਇਹ ਵੀ ਪੜ੍ਹੋ-

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI