Source :- BBC PUNJABI
ਇੱਕ ਘੰਟਾ ਪਹਿਲਾਂ
ਸਿੱਖ ਕਾਰਕੁਨ ਸੂਰਤ ਸਿੰਘ ਖ਼ਾਲਸਾ ਦਾ ਅਮਰੀਕਾ ਵਿੱਚ ਦੇਹਾਂਤ ਹੋ ਗਿਆ ਹੈ। ਸੂਰਤ ਸਿੰਘ ਖਾਲਸਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਲੰਬਾ ਸਮਾਂ ਸੰਘਰਸ਼ ਕੀਤਾ ਸੀ।
ਉਨ੍ਹਾਂ ਨੇ 16 ਜਨਵਰੀ, 2015 ਤੋਂ ਫ਼ਰਵਰੀ 2023 ਤੱਕ ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ਕੀਤੀ ਸੀ। ਫ਼ਰਵਰੀ 2023 ਵਿੱਚ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਤੋਂ ਬਾਅਦ ਉਹ ਆਪਣੇ ਪਰਿਵਾਰ ਕੋਲ ਅਮਰੀਕਾ ਚਲੇ ਗਏ ਸਨ।
ਲੁਧਿਆਣਾ ਦੇ ਹਸਨਪੁਰ ਪਿੰਡ ਦੇ ਰਹਿਣ ਵਾਲੇ ਸੂਰਤ ਸਿੰਘ ਖ਼ਾਲਸਾ ਇੱਕ ਸਰਕਾਰੀ ਅਧਿਆਪਕ ਸਨ। ਪਰ ਸਾਲ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਦੇ ਵਿਰੋਧ ਵਿੱਚ ਉਨ੍ਹਾਂ ਨੇ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਉਹ ਲੰਮੇ ਸਮੇਂ ਤੋਂ ਸਿੱਖ ਮੁੱਦਿਆਂ ਨੂੰ ਲੈ ਕੇ ਆਵਾਜ਼ ਚੁੱਕਦੇ ਰਹੇ ਹਨ।
ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ
ਸੂਰਤ ਸਿੰਘ ਖ਼ਾਲਸਾ ਨੂੰ ਭੁੱਖ ਹੜਤਾਲ ਦੇ ਚਲਦਿਆਂ ਜੂਨ 2016 ਵਿੱਚ ਲੁਧਿਆਣਾ ਦੇ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਸੀ। ਜਿੱਥੇ ਉਹ ਫ਼ਰਵਰੀ 2023 ਤੱਕ ਰਹੇ।
ਉਨ੍ਹਾਂ ਨੂੰ ਹਸਪਤਾਲ ਵਿੱਚ ਇੱਕ ਨਿੱਜੀ ਕਮਰਾ ਦਿੱਤਾ ਗਿਆ ਸੀ ਅਤੇ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾ ਰਿਹਾ ਸੀ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ
source : BBC PUNJABI