Source :- BBC PUNJABI
ਅਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਦੀ ਇਜਾਜ਼ਤ ਮਿਲਣ ਦਾ ਮਾਮਲਾ, ਪਿੰਡ ‘ਚ ਕਿਹੋ ਜਿਹਾ ਮਾਹੌਲ
ਅੰਮ੍ਰਿਤਸਰ ਅਦਾਲਤ ਨੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਵਾਰਿਸ ਪੰਜਾਬ ਦੇ ਆਗੂ ਅਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਦੀ ਰਸਮ ਵਿੱਚ ਸ਼ਾਮਿਲ ਹੋਣ ਲਈ 14 ਨਵੰਬਰ ਨੂੰ 3 ਘੰਟੇ ਦੀ ਇਜਾਜ਼ਤ ਦਿੱਤੀ ਸੀ।
ਪਰ ਪਰਿਵਾਰ ਨੇ ਦਲੀਲ ਦਿੱਤੀ ਸੀ ਕਿ 13 ਨਵੰਬਰ ਨੂੰ ਅਦਾਲਤ ਨੇ ਮਨਜ਼ੂਰੀ ਦਿੱਤੀ ਹੈ ਅਤੇ 14 ਨਵੰਬਰ ਨੂੰ ਅਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣਾ ਮੁਮਕਿਨ ਨਹੀਂ ਹੈ, ਇਸ ਲਈ 14 ਨਵੰਬਰ ਨੂੰ ਐੱਮਪੀ ਦੀ ਦਾਦੀ ਚਰਨ ਕੌਰ ਦਾ ਸਸਕਾਰ ਨਹੀਂ ਕੀਤਾ ਗਿਆ।
ਅਮ੍ਰਿਤਪਾਲ ਦੇ ਵਕੀਲਾਂ ਨੇ ਦੱਸਿਆ ਕਿ ਮੁੜ ਤੋਂ ਅਦਾਲਤ ਦਾ ਰੁਖ ਕੀਤਾ ਗਿਆ ਹੈ ਅਤੇ ਐਤਵਾਰ, ਨਹੀਂ ਤਾਂ ਫਿਰ ਸੋਮਵਾਰ ਨੂੰ ਮੁੜ ਤੋਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਅਮ੍ਰਿਤਪਾਲ ਸਿੰਘ ਲਈ ਇਜਾਜ਼ਤ ਦੀ ਮੰਗ ਕੀਤੀ ਜਾਵੇਗੀ।

ਉਧਰ 14 ਨਵੰਬਰ ਨੂੰ ਅਮ੍ਰਿਤਪਾਲ ਸਿੰਘ ਦੇ ਚਾਚਾ ਨੂੰ ਬਠਿੰਡਾ ਜੇਲ੍ਹ ਤੋਂ ਜੱਲੂਪੁਰ ਖੇੜਾ ਪਿੰਡ ਲਿਆਂਦਾ ਗਿਆ। ਉਨ੍ਹਾਂ ਨੂੰ ਆਪਣੀ ਮਾਤਾ ਦੇ ਦੇਹਾਂਤ ਬਾਅਦ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋਣ ਲਈ 3 ਦਿਨ ਦੀ ਇਜਾਜ਼ਤ ਮਿਲੀ ਹੈ।
ਰਿਪੋਰਟ:ਹਰਮਨਦੀਪ ਸਿੰਘ, ਸ਼ੂਟ: ਗੁਰਦਵੇ ਸਿੰਘ, ਐਡਿਟ:ਰਾਜਨ ਪਪਨੇਜਾ
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube ‘ਤੇ ਜੁੜੋ।)
source : BBC PUNJABI




