Home rss national punjabi2ਰਾਸ਼ਟਰੀ ਖ਼ਬਰਾਂ ਦਿੱਲੀ ਪ੍ਰਦਰਸ਼ਨ: ਰਾਹੁਲ ਗਾਂਧੀ ਵਿਰੋਧੀ ਪਾਰਟੀਆਂ ਦੇ ਨਾਲ ਅੱਜ ਕਰਨਗੇ ਸੁਪਰੀਮ ਕੋਰਟ...

ਦਿੱਲੀ ਪ੍ਰਦਰਸ਼ਨ: ਰਾਹੁਲ ਗਾਂਧੀ ਵਿਰੋਧੀ ਪਾਰਟੀਆਂ ਦੇ ਨਾਲ ਅੱਜ ਕਰਨਗੇ ਸੁਪਰੀਮ ਕੋਰਟ ਤੱਕ ਮਾਰਚ, ਦਿੱਲੀ ਮੈਟਰੋ ਦੇ 6 ਸਟੇਸ਼ਨ ਕੀਤੇ ਗਏ ਬੰਦ

2
0

Source :- BBC PUNJABI

ਦਿੱਲੀ ਪ੍ਰਦਰਸ਼ਨ

ਪ੍ਰਕਾਸ਼ਿਤ

ਪੜ੍ਹਨ ਦਾ ਸਮਾਂ: 5 ਮਿੰਟ

ਰਾਜਧਾਨੀ ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈਕੇ ਚੱਲ ਰਹੇ ਪ੍ਰਦਰਸ਼ਨ ਐਤਵਾਰ ਨੂੰ ਵੀ ਜਾਰੀ ਰਹੇ। ਇਸ ਦੌਰਾਨ ਕਈ ਪ੍ਰਦ੍ਰਸ਼ਕਾਰੀਆਂ ਨੂੰ ਹਿਰਾਸਤ ‘ਚ ਲਿਆ ਗਿਆ।

ਬੀਤੇ ਦਿਨੀਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਸੁਪਰੀਮ ਕੋਰਟ ਤੱਕ ਮਾਰਚ ਕਰਨਗੀਆਂ।

ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਭਾਰਤ ਦੇ ਮੁੱਖ ਜੱਜ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਵਿੱਚ ‘ਵੋਟ ਚੋਰੀ’ ਨੂੰ ਰੋਕਣ, ਐੱਸਆਈਆਰ ਪ੍ਰਕਿਰਿਆ ਨੂੰ ਬੰਦ ਕਰਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਜਾਵੇਗੀ।

ਇਸੇ ਸਿਲਸਿਲੇ ਵਿੱਚ ਦਿੱਲੀ ਮੈਟਰੋ ਨੇ ਅੱਜ ਵੀ 6 ਸਟੇਸ਼ਨਾਂ ਨੂੰ 10 ਘੰਟਿਆਂ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ।

ਰਾਹੁਲ ਗਾਂਧੀ ਦਾ ਐਲਾਨ

ਰਾਹੁਲ ਗਾਂਧੀ ਨੇ ਲੋਕਾਂ ਨੂੰ ਪਾਰਟੀ, ਜਾਤੀ, ਧਰਮ, ਭਾਈਚਾਰੇ, ਸੂਬੇ ਅਤੇ ਲਿੰਗਕ ਪਛਾਣ ਤੋਂ ਉੱਪਰ ਉੱਠ ਕੇ ਇਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ

ਸੁਪਰੀਮ ਕੋਰਟ ਤੱਕ ਮਾਰਚ ਦਾ ਐਲਾਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ, “ਵਿਰੋਧੀ ਪਾਰਟੀਆਂ, ਸਿਵਲ ਸੁਸਾਇਟੀ ਦੇ ਸੰਗਠਨ ਅਤੇ ਆਮ ਨਾਗਰਿਕ ‘ਵੋਟ ਚੋਰੀ’ ਨੂੰ ਰੋਕਣ, ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਨੂੰ ਤੁਰੰਤ ਬੰਦ ਕਰਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਮਾਰਚ ਕਰਨਗੇ।”

ਮਾਰਚ ਦੌਰਾਨ ਭਾਰਤ ਦੇ ਮੁੱਖ ਜੱਜ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਵਿੱਚ ‘ਵੋਟ ਚੋਰੀ’ ਨੂੰ ਰੋਕਣ, ਐੱਸਆਈਆਰ ਪ੍ਰਕਿਰਿਆ ਨੂੰ ਬੰਦ ਕਰਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਜਾਵੇਗੀ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕੀਤੀ ਇੱਕ ਪੋਸਟ ਵਿੱਚ ਰਾਹੁਲ ਗਾਂਧੀ ਨੇ ਇਲਜ਼ਾਮ ਲਾਇਆ ਕਿ ਸ਼ਨੀਵਾਰ ਨੂੰ ਦਿੱਲੀ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਪਹੁੰਚੇ ਨੌਜਵਾਨਾਂ ‘ਤੇ ਪੁਲਿਸ ਅਤੇ ਭਾਜਪਾ ਦੇ ਵਰਕਰਾਂ ਨੇ ਹਮਲਾ ਕੀਤਾ।

ਉਨ੍ਹਾਂ ਕਿਹਾ, “ਪ੍ਰਦਰਸ਼ਨਕਾਰੀ ਨਫ਼ਰਤ ਜਾਂ ਗੁੱਸੇ ਨਾਲ ਨਹੀਂ, ਸਗੋਂ ਪਿਆਰ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਭਾਵਨਾ ਨਾਲ ਆਏ ਸਨ।”

ਰਾਹੁਲ ਗਾਂਧੀ ਨੇ ਲੋਕਾਂ ਨੂੰ ਪਾਰਟੀ, ਜਾਤੀ, ਧਰਮ, ਭਾਈਚਾਰੇ, ਸੂਬੇ ਅਤੇ ਲਿੰਗਕ ਪਛਾਣ ਤੋਂ ਉੱਪਰ ਉੱਠ ਕੇ ਇਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਦਿੱਲੀ ਦੇ ਇਹ 6 ਮੈਟਰੋ ਸਟੇਸ਼ਨ ਰਹਿਣਗੇ ਬੰਦ

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਸੋਮਵਾਰ ਨੂੰ ਕਰੀਬ 10 ਘੰਟਿਆਂ ਲਈ 6 ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਹਨ।

ਡੀਐਮਆਰਸੀ ਨੇ ਕਿਹਾ ਹੈ ਕਿ ਇਨ੍ਹਾਂ ਸਟੇਸ਼ਨਾਂ ‘ਤੇ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਯਾਤਰੀਆਂ ਦੇ ਦਾਖ਼ਲੇ ਅਤੇ ਬਾਹਰ ਜਾਣ ‘ਤੇ ਪਾਬੰਦੀ ਰਹੇਗੀ।

ਡੀਐਮਆਰਸੀ ਨੇ ਆਪਣੇ ਅਧਿਕਾਰਤ ਬਿਆਨ ਵਿੱਚ ਕਿਹਾ, “ਸੁਰੱਖਿਆ ਕਾਰਨਾਂ ਕਰਕੇ 12 ਅਕਤੂਬਰ, 2026 ਨੂੰ ਸਵੇਰੇ 06:00 ਵਜੇ ਤੋਂ ਸ਼ਾਮ 04:00 ਵਜੇ ਤੱਕ ਇਨ੍ਹਾਂ ਮੈਟਰੋ ਸਟੇਸ਼ਨਾਂ ‘ਤੇ ਦਾਖ਼ਲੇ ਅਤੇ ਬਾਹਰ ਜਾਣ ਦੇ ਰਸਤੇ ਬੰਦ ਰਹਿਣਗੇ।”

“ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਸਥਿਤੀ ਦੀ ਸਮੀਖਿਆ ਕਰਨਗੀਆਂ ਅਤੇ ਲੋੜ ਅਨੁਸਾਰ ਨਵੀਂ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਹਾਲਾਂਕਿ, ਸਾਰੇ ਸਬੰਧਤ ਮੈਟਰੋ ਸਟੇਸ਼ਨਾਂ ‘ਤੇ ਮੈਟਰੋ ਬਦਲਣ ਦੀ ਸਹੂਲਤ ਉਪਲੱਬਧ ਰਹੇਗੀ।”

ਇਹ ਛੇ ਮੈਟਰੋ ਸਟੇਸ਼ਨ ਰਹਿਣਗੇ ਬੰਦ – ਪਟੇਲ ਚੌਕ, ਜਨਪਥ, ਰਾਜੀਵ ਚੌਕ, ਮੰਡੀ ਹਾਊਸ, ਸੈਂਟਰਲ ਸੈਕ੍ਰੇਟੇਰੀਅਟ ਅਤੇ ਬਾਰਾਖੰਬਾ ਰੋਡ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਮਾਰਚ ਕੱਢਣ ਵਾਲੇ ਹਨ।

ਪੁਲਿਸ ਦਾ ਗੁਰਦੁਆਰੇ ਦੇ ਅੰਦਰ ਦਾਖ਼ਲ ਹੋਣਾ ਗਲਤ – ਪਰਮਜੀਤ ਸਿੰਘ ਸਰਨਾ

ਪਰਮਜੀਤ ਸਿੰਘ ਸਰਨਾ

ਪੁਲਿਸ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਅੰਦਰ ਦਾਖਲ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ਼੍ਰੋਮਣੀ ਪਰਮਜੀਤ ਸਿੰਘ ਸਰਨਾ ਨੇ ਨਰਾਜ਼ਗੀ ਜਤਾਈ ਹੈ।

ਖ਼ਬਰ ਏਜੰਸੀ ਏਐੱਨਆਈ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ, “ਕੱਲ੍ਹ ਜਦੋਂ ਦਿੱਲੀ ਵਿੱਚ ਮਾਰਚ ਕੱਢਿਆ ਜਾ ਰਿਹਾ ਸੀ ਅਤੇ ਲੋਕ ਇਕੱਠੇ ਹੋ ਰਹੇ ਸਨ, ਤਾਂ ਪੁਲਿਸ ਉਨ੍ਹਾਂ ਨੂੰ ਖਦੇੜ ਰਹੀ ਸੀ। ਜੇਕਰ ਪ੍ਰਦਰਸ਼ਨਕਾਰੀ ਗੁਰਦੁਆਰੇ ਦੇ ਅੰਦਰ ਚਲੇ ਗਏ ਸਨ, ਤਾਂ ਪੁਲਿਸ ਦੋਵਾਂ ਗੇਟਾਂ ਦੇ ਬਾਹਰ ਖੜ੍ਹੀ ਹੋ ਸਕਦੀ ਸੀ ਅਤੇ ਉਨ੍ਹਾਂ ਨੂੰ ਦੱਸ ਸਕਦੀ ਸੀ ਕਿ ਪ੍ਰਦਰਸ਼ਨਕਾਰੀਆਂ ਨੂੰ ਗੁਰਦੁਆਰੇ ਦੇ ਅੰਦਰ ਲੁਕਣ ਦੀ ਇਜਾਜ਼ਤ ਨਹੀਂ ਹੈ, ਪਰ ਪੁਲਿਸ ਦਾ ਗੁਰਦੁਆਰੇ ਦੇ ਅੰਦਰ ਦਾਖ਼ਲ ਹੋਣਾ ਗਲਤ ਹੈ।”

ਗੁਰਦੁਆਰਾ ਬੰਗਲਾ ਸਾਹਿਬ ਅੰਦਰ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਦੇ ਵੜਨ ਦਾ ਮਾਮਲਾ, ਹੁਣ ਤੱਕ ਕੀ-ਕੀ ਹੋਇਆ

ਗੁਰਦੁਆਰਾ ਬੰਗਲਾ ਸਾਹਿਬ

ਦਿੱਲੀ ਵਿੱਚ ਚੱਲੇ ਰਹੇ ਪ੍ਰਦਰਸ਼ਨ ਦੌਰਾਨ ਸ਼ਨੀਵਾਰ ਨੂੰ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਣ ਅਤੇ ਇਸ ਤੋਂ ਬਾਅਦ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਸਿਆਸਤ ਭਖ ਗਈ ਹੈ।

ਇਸ ਪੂਰੇ ਘਟਨਾਕ੍ਰਮ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਰਾਜ਼ ਪ੍ਰਗਟਾਏ ਗਏ ਹਨ ਤੇ ਕਿਹਾ ਗਿਆ ਹੈ ਕਿ ਗੁਰੂ ਘਰ ਅੰਦਰ ਕਿਸੇ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਹੈ। ਹਾਲਾਂਕਿ ਇਹ ਵੀ ਕਿਹਾ ਹੈ ਕਿ ਸੰਗਤ ਵਜੋਂ ਗੁਰੂ ਘਰ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਰੋਕਿਆ ਨਹੀਂ ਜਾਵੇਗਾ।

ਦੂਜੇ ਪਾਸੇ, ਵੱਖ-ਵੱਖ ਸਿਆਸਤਦਾਨ ਵੀ ਇਸ ਮੁੱਦੇ ‘ਤੇ ਸਖਤ ਟਿੱਪਣੀਆਂ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ‘ਤੇ ਲੈ ਰਹੇ ਹਨ।

ਦਿੱਲੀ ਪੁਲਿਸ ਦੇ ਗੁਰਦੁਆਰਾ ਪਰਿਸਰ ‘ਚ ਦਾਖਲ ਹੋਣ ਦਾ ਵੀਡੀਓ ਸ਼ੇਅਰ ਕਰਦਿਆਂ ਕਈ ਸਿਆਸੀ ਆਗੂਆਂ ਨੇ ਪੁਲਿਸ ਦੀ ਕਾਰਵਾਈ ਨੂੰ ਗਲਤ ਦੱਸਿਆ। ਇਸ ਦੌਰਾਨ ਕਈਆਂ ਵੱਲੋਂ ਪੁਲਿਸ ਦੁਆਰਾ ਪਰਿਸਰ ਅੰਦਰ ਜੁੱਤੇ ਪਹਿਨ ਕੇ ਜਾਣ ਅਤੇ ਸਿਰ ਨਾ ਢਕਿਆ ਹੋਣ ‘ਤੇ ਵੀ ਸਵਾਲ ਚੁੱਕੇ ਗਏ।

ਪੁਲਿਸ ਨੇ ਇਸ ਮਾਮਲੇ ‘ਤੇ ਅਧਿਕਾਰਿਤ ਬਿਆਨ ਜਾਰੀ ਕਰ ਕੇ ਕਿਹਾ ਹੈ ਉਹ ਪੁਲਿਸ ਕਰਮਚਾਰੀ ਗੁਰੁਦਆਰਾ ਪਰਿਸਰ ਵਿੱਚ ਕੇਵਲ ਉਸੇ ਥਾਂ ਤੱਕ ਗਏ ਸਨ, ਜਿੱਥੋਂ ਤੱਕ ਆਮ ਸੰਗਤ ਜੋੜਾ ਘਰ ਲਈ ਜਾਂਦੀ ਹੈ।

ਗੁਰਦੁਆਰਾ ਅਥਾਰਿਟੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਪੁਲਿਸ ਆਈ ਸੀ ਅਤੇ ਉਸ ਨੇ ਗੁਰਦੁਆਰਾ ਸਾਹਿਬ ਦੀ ਕਿਸੇ ਮਰਿਆਦਾ ਨੂੰ ਭੰਗ ਨਹੀਂ ਕੀਤਾ ਹੈ।

ਪੂਰੀ ਖ਼ਬਰ ਪੜਣ ਲਈ ਇਸ ਲਿੰਕ ਉੱਤੇ ਕਲਿੱਕ ਕਰੋ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI