Source :- BBC PUNJABI

ਮੋਦੀ

ਤਸਵੀਰ ਸਰੋਤ, Getty Images

27 ਮਿੰਟ ਪਹਿਲਾਂ

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਲਈ ਜਲਦੀ ਤੋਂ ਜਲਦੀ ਜਗ੍ਹਾ ਮੁਹੱਈਆ ਕਰਵਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ।

ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਦੀ ਚਿੱਠੀ ਅਤੇ ਇਸ ‘ਤੇ ਭਾਰਤ ਸਰਕਾਰ ਦੇ ਜਵਾਬ ਤੋਂ ਬਾਅਦ ਕਈ ਕਾਂਗਰਸੀ ਆਗੂਆਂ ਦੇ ਬਿਆਨ ਸਾਹਮਣੇ ਆ ਰਹੇ ਹਨ।

ਕਾਂਗਰਸ ਦੀ ਇਸ ਮੰਗ ‘ਤੇ ਅਕਾਲੀ ਦਲ ਨੇ ਵੀ ਸਾਥ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਲਈ ਕਿਹਾ ਹੈ। ਇਹ ਵਿਵਾਦ ਵਧਦਾ ਜਾ ਰਿਹਾ ਹੈ।

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਐਕਸ ‘ਤੇ ਇਕ ਪੋਸਟ ‘ਚ ਲਿਖਿਆ, ”ਦੇਸ਼ ਦੇ ਲੋਕ ਸਮਝ ਨਹੀਂ ਪਾ ਰਹੇ ਹਨ ਕਿ ਸਰਕਾਰ ਨੂੰ ਉਨ੍ਹਾਂ ਦੇ ਅੰਤਿਮ ਸੰਸਕਾਰ ਅਤੇ ਸਮਾਰਕ ਲਈ ਜਗ੍ਹਾ ਕਿਉਂ ਨਹੀਂ ਲੱਭ ਰਹੀ ਹੈ।”

ਜੈਰਾਮ ਰਮੇਸ਼ ਨੇ ਲਿਖਿਆ ਹੈ ਕਿ ਉਨ੍ਹਾਂ ਦੀ ਯਾਦਗਾਰ ਉਨ੍ਹਾਂ ਦੇ ਵਿਸ਼ਵਵਿਆਪੀ ਅਕਸ, ਉਨ੍ਹਾਂ ਦੀਆਂ ਅਸਧਾਰਨ ਪ੍ਰਾਪਤੀਆਂ ਅਤੇ ਦੇਸ਼ ਪ੍ਰਤੀ ਦਹਾਕਿਆਂ ਦੀ ਸੇਵਾ ਦੇ ਅਨੁਸਾਰ ਹੈ।

ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ

ਤਸਵੀਰ ਸਰੋਤ, X/INCIndia

ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ “ਰਾਜਨੇਤਾਵਾਂ ਅਤੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਯਾਦਗਾਰਾਂ ਉਨ੍ਹਾਂ ਦੇ ਅੰਤਿਮ ਸੰਸਕਾਰ ਦੇ ਸਥਾਨ ‘ਤੇ ਬਣਾਉਣ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਵੀ ਅਜਿਹੇ ਹੀ ਪਵਿੱਤਰ ਸਥਾਨ ‘ਤੇ ਕੀਤਾ ਜਾਵੇ ਜਿੱਥੇ ਭਾਰਤ ਦੇ ਮਹਾਨ ਪੁੱਤਰ ਦੀ ਯਾਦਗਾਰ ਬਣਾਈ ਜਾ ਸਕੇ।”

ਬੀਬੀਸੀ ਪੰਜਾਬੀ ਦੇ ਵੱਟਸਐਪ ਚੈਨਲ ਨਾਲ ਜੁੜਨ ਲਈ ਇਸ ਲਿੰਕ ’ਤੇ ਕਲਿੱਕ ਕਰੋ

ਮਨਮੋਹਨ ਸਿੰਘ ਦੀ ਯਾਦਗਾਰ ਬਾਰੇ ਗ੍ਰਹਿ ਮੰਤਰਾਲੇ ਨੇ ਕੀ ਕਿਹਾ?

ਸ਼ੁੱਕਰਵਾਰ ਨੂੰ ਦੇਰ ਸ਼ਾਮ ਚਿੱਠੀ ਦਾ ਜਵਾਬ ਦਿੰਦੇ ਹੋਏ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਲਈ ਸਰਕਾਰੀ ਜਗ੍ਹਾ ਅਲਾਟ ਕੀਤੀ ਜਾਵੇਗੀ।

ਪੀਆਈਬੀ ਵੱਲੋਂ ਜਾਰੀ ਬਿਆਨ ਮੁਤਾਬਕ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਇਸ ਸਬੰਧ ‘ਚ ਉਨ੍ਹਾਂ ਦੇ ਪਰਿਵਾਰ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਬਿਆਨ ਅਨੁਸਾਰ ਸਰਕਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਲਈ ਥਾਂ ਦੀ ਅਲਾਟਮੈਂਟ ਬਾਰੇ ਕਾਂਗਰਸ ਪ੍ਰਧਾਨ ਦਾ ਬੇਨਤੀ ਪੱਤਰ ਮਿਲਿਆ ਸੀ।

”ਇਸ ਦੇ ਮਗਰੋਂ ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੜਗੇ ਅਤੇ ਮਨਮੋਹਨ ਸਿੰਘ ਦੇ ਪਰਿਵਾਰ ਨੂੰ ਸੂਚਿਤ ਕੀਤਾ ਸੀ ਕਿ ਸਰਕਾਰ ਯਾਦਗਾਰ ਲਈ ਜਗ੍ਹਾ ਅਲਾਟ ਕਰੇਗੀ।”

ਬਿਆਨ ਦੇ ਅਨੁਸਾਰ ਉਨ੍ਹਾਂ ਕਿਹਾ ਕਿ ਇਸ ਦੌਰਾਨ ਅੰਤਿਮ ਸੰਸਕਾਰ ਅਤੇ ਹੋਰ ਰਸਮੀ ਕਾਰਵਾਈਆਂ ਕੀਤੀਆਂ ਜਾ ਸਕਦੀਆਂ ਹਨ ਕਿਉਂਕਿ ਜਗ੍ਹਾ ਦੀ ਅਲਾਟਮੈਂਟ ਦੇ ਨਾਲ ਇੱਕ ਟਰੱਸਟ ਦਾ ਗਠਨ ਕਰਨਾ ਹੋਵੇਗਾ ਜਿਸ ਵਿੱਚ ਵਕਤ ਲੱਗ ਸਕਦਾ ਹੈ।

ਵਾਜਪਾਈ ਦੀ ਯਾਦਗਾਰ ਬਣ ਸਕਦੀ ਹੈ ਤਾਂ ਮਨਮੋਹਨ ਸਿੰਘ ਦੀ ਕਿਉਂ ਨਹੀਂ?

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਮਨਮੋਹਨ ਸਿੰਘ ਦੀ ਯਾਦਗਾਰ ਦੀ ਮੰਗ ਨੂੰ ਲੈ ਕੇ ਬਿਆਨ ਦਿੱਤਾ ਹੈ।

ਤਸਵੀਰ ਸਰੋਤ, Getty Images

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਮਨਮੋਹਨ ਸਿੰਘ ਦੀ ਯਾਦਗਾਰ ਦੀ ਮੰਗ ਨੂੰ ਲੈ ਕੇ ਬਿਆਨ ਦਿੱਤਾ ਹੈ।

ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ, “ਅਸੀਂ ਮੰਗ ਕਰ ਰਹੇ ਹਾਂ ਕਿ ਸਰਕਾਰ ਯਾਦਗਾਰ ਲਈ ਜਗ੍ਹਾ ਮੁਹੱਈਆ ਕਰਵਾਏ। ਜੇਕਰ ਅਟਲ ਬਿਹਾਰੀ ਵਾਜਪਾਈ ਨੂੰ ਜਗ੍ਹਾ ਦਿੱਤੀ ਜਾ ਸਕਦੀ ਹੈ ਤਾਂ ਮਨਮੋਹਨ ਸਿੰਘ ਨੂੰ ਕਿਉਂ ਨਹੀਂ? ਉਹ ਦੇਸ਼ ਦੇ ਇਕਲੌਤੇ ਸਿੱਖ ਪ੍ਰਧਾਨ ਮੰਤਰੀ ਸਨ…ਜਦੋਂ ਯਾਦਗਾਰ ਬਣੇਗੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਇਸ ਤੋਂ ਪ੍ਰੇਰਨਾ ਲੈਣਗੀਆਂ।”

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਇਹ ਕੋਈ ਮੁੱਦਾ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੂੰ ਇਸ ਬਾਰੇ ਪਹਿਲਾਂ ਸੋਚਣਾ ਚਾਹੀਦਾ ਸੀ। ਪੂਰਾ ਦੇਸ਼ ਚਾਹੁੰਦਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਜਿੱਥੇ ਹੋਵੇ ਯਾਦਗਾਰ ਵੀ ਉੱਥੇ ਹੀ ਬਣੇ। ਇਹ ਸਿਰਫ਼ ਕਾਂਗਰਸ, ਪੰਜਾਬ ਜਾਂ ਸਿਰਫ਼ ਸਿੱਖ ਭਾਈਚਾਰੇ ਦੀ ਮੰਗ ਨਹੀਂ ਹੈ, ਸਗੋਂ ਇਹ ਪੂਰੀ ਦੁਨੀਆ ‘ਚ ਵਸਦੇ ਭਾਰਤੀਆਂ ਦੀ ਮੰਗ ਹੈ।”

ਅਕਾਲੀ ਦਲ ਨੇ ਵੀ ਜਤਾਈ ਨਰਾਜ਼ਗੀ

ਸੁਖਬੀਰ ਸਿੰਘ ਬਾਦਲ ਨੇ ਵੀ ਮੋਦੀ ਸਰਕਾਰ ਤੋਂ ਨਾਰਾਜ਼ਗੀ ਜਤਾਈ ਹੈ।

ਤਸਵੀਰ ਸਰੋਤ, Getty Images

ਮਨਮੋਹਨ ਸਿੰਘ ਦੀ ਯਾਦਗਾਰ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਵੀ ਮੋਦੀ ਸਰਕਾਰ ਤੋਂ ਨਾਰਾਜ਼ਗੀ ਜਤਾਈ ਹੈ।

ਉਹਨਾਂ ਇਕ ਐਕਸ ਪੋਸਟ ‘ਚ ਲਿਖਿਆ ਕਿ ‘ਇਹ ਬੇਹੱਦ ਨਿੰਦਣਯੋਗ ਹੈ’।

“ਇਹ ਸਮਝ ਤੋਂ ਬਾਹਰ ਹੈ ਕਿ ਸਰਕਾਰ ਇੱਕ ਅਜਿਹੇ ਨੇਤਾ ਪ੍ਰਤੀ ਇੰਨੀ ਅਪਮਾਨਜਨਕ ਕਿਉਂ ਕਰ ਰਹੀ ਹੈ ਜੋ ਸਿੱਖ ਕੌਮ ਦਾ ਇਕੱਲਾ ਪ੍ਰਧਾਨ ਮੰਤਰੀ ਹੈ। ਕਾਂਗਰਸ ਨਾਲ ਸਾਡੇ ਸਿਆਸੀ ਮਤਭੇਦਾਂ ਦੇ ਬਾਵਜੂਦ, ਅਸੀਂ ਹਮੇਸ਼ਾ ਡਾ: ਮਨਮੋਹਨ ਸਿੰਘ ਦਾ ਸਤਿਕਾਰ ਕੀਤਾ ਹੈ। ਉਹ ਇੱਕ ਬੰਦੇ ਸੀ ਜੋ ਸਿਆਸਤ ਅਤੇ ਸਿਆਸੀ ਸਬੰਧਾਂ ਤੋਂ ਹੱਟਕੇ ਸਨ।”

ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ, “ਸਿੱਖ ਅਤੇ ਪੰਜਾਬ ਦੇ ਮੁੱਦਿਆਂ ‘ਤੇ ਡਾ: ਮਨਮੋਹਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਬਹੁਤ ਹੀ ਸੰਵੇਦਨਸ਼ੀਲਤਾ ਅਤੇ ਹਮਦਰਦੀ ਦਿਖਾਈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਕਾਰ ਦੇ ਨਿੰਦਣਯੋਗ ਫੈਸਲੇ ਨੂੰ ਵਾਪਸ ਲੈਣ ਲਈ ਨਿੱਜੀ ਤੌਰ ‘ਤੇ ਦਖਲ ਦੇਣ ਦੀ ਅਪੀਲ ਕਰਦਾ ਹਾਂ।”

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਦੇ ਮੁੱਦੇ ‘ਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਹੈ, “ਉਨ੍ਹਾਂ ਨੂੰ ਇਹ ਸਨਮਾਨ ਮਿਲਣਾ ਚਾਹੀਦਾ ਹੈ। ਮਨਮੋਹਨ ਸਿੰਘ ਵਰਗਾ ਨੇਤਾ ਦੇਸ਼ ਨੂੰ ਕਦੇ ਨਹੀਂ ਮਿਲੇਗਾ। ਮੈਂ ਉਨ੍ਹਾਂ ਦੀ ਸਰਕਾਰ ‘ਚ ਮੰਤਰੀ ਸੀ। ਉਹਨਾਂ ਦੇ ਕਾਫ਼ੀ ਨੇੜੇ ਸੀ।”

ਇਸ ਮੁੱਦੇ ‘ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਵੀ ਬਿਆਨ ਦਿੱਤਾ ਹੈ।

ਮਾਇਆਵਤੀ ਦਾ ਕਹਿਣਾ ਹੈ, “ਇਸ ਲਈ ਕੋਈ ਰਾਜਨੀਤੀ ਕਰਨਾ ਠੀਕ ਨਹੀਂ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ ਕੇਂਦਰ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਦੇ ਪਰਿਵਾਰ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕਰੇ ਤਾਂ ਚੰਗਾ ਹੋਵੇਗਾ।”

ਇਹ ਵੀ ਪੜ੍ਹੋ:-

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI