Source :- BBC PUNJABI

ਰਾਜਪੁਰਾ ‘ਚ ਔਰਤ ਨੂੰ ਖੰਬੇ ਨਾਲ ਬੰਨ੍ਹਣ ਤੇ ਕੁੱਟਮਾਰ ਕੀਤੇ ਜਾਣ ਦਾ ਕੀ ਹੈ ਪੂਰਾ ਮਾਮਲਾ

ਰਾਜਪੁਰਾ

ਤਸਵੀਰ ਸਰੋਤ, UGC

43 ਮਿੰਟ ਪਹਿਲਾਂ

ਰਾਜਪੁਰਾ ਦੇ ਜਨਸੂਆ ਪਿੰਡ ਵਿੱਚ ਕੁਝ ਲੋਕਾਂ ਵੱਲੋਂ ਔਰਤ ਨੂੰ ਖੰਬੇ ਨਾਲ ਬੰਨ੍ਹਣ ਅਤੇ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ 3 ਅਪ੍ਰੈਲ ਦੀ ਦੱਸੀ ਜਾ ਰਹੀ ਹੈ।

ਪੁਲਿਸ ਮੁਤਾਬਕ ਪੀੜਤਾ ਦੇ ਪੁੱਤਰ ਦੇ ਗੁਆਂਢ ਵਿੱਚ ਰਹਿੰਦੀ ਇੱਕ ਵਿਆਹੁਤਾ ਔਰਤ ਨਾਲ ਸਬੰਧ ਸਨ।ਉਹ ਦੋਵੇਂ ਘਰੋਂ ਭੱਜ ਗਏ ਸਨ। ਇਸ ਮਗਰੋਂ ਔਰਤ ਦੇ ਪਰਿਵਾਰਕ ਮੈਂਬਰ ਰੋਹ ਵਿੱਚ ਆ ਗਏ ਤੇ ਮੁੰਡੇ ਦੀ ਮਾਂ ਦੀ ਕੁੱਟਮਾਰ ਕੀਤੀ ਅਤੇ ਖੰਭੇ ਨਾਲ ਬੰਨ੍ਹਿਆ।

ਪੀੜਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ 18 ਸਾਲਾ ਪੁੱਤਰ ਬਾਰੇ ਕੋਈ ਜਾਣਕਾਰੀ ਨਹੀਂ ਸੀ ਪਰ ਕੁੱਟਮਾਰ ਕਰਨ ਵਾਲੇ ਲੋਕਾਂ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ।

ਬੀਬੀਸੀ ਨੇ ਮੁਲਜ਼ਮ ਧਿਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।

ਪੁਲਿਸ ਮੁਤਾਬਕ ਇਸ ਘਟਨਾ ਤੋਂ ਮਗਰੋਂ 6 ਜਣਿਆਂ ਉੱਤੇ ਕੇਸ ਦਰਜ ਕੀਤਾ ਗਿਆ ਅਤੇ 2 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI