Home rss national punjabi2ਰਾਸ਼ਟਰੀ ਖ਼ਬਰਾਂ ਦਿੱਲੀ ਪੁਲਿਸ ਦੀ ਕਾਰਵਾਈ ਦੇ ਤਰੀਕਿਆਂ ‘ਤੇ ਪ੍ਰਦਰਸ਼ਨਕਾਰੀ ਕਿਉਂ ਚੁੱਕ ਰਹੇ ਸਵਾਲ...

ਦਿੱਲੀ ਪੁਲਿਸ ਦੀ ਕਾਰਵਾਈ ਦੇ ਤਰੀਕਿਆਂ ‘ਤੇ ਪ੍ਰਦਰਸ਼ਨਕਾਰੀ ਕਿਉਂ ਚੁੱਕ ਰਹੇ ਸਵਾਲ – ਗਰਾਊਂਡ ਰਿਪੋਰਟ

5
0

Source :- BBC PUNJABI

ਦਿੱਲੀ ਪੁਲਿਸ ਦੀ ਕਾਰਵਾਈ ਦੇ ਤਰੀਕਿਆਂ ‘ਤੇ ਪ੍ਰਦਰਸ਼ਨਕਾਰੀ ਕਿਉਂ ਚੁੱਕ ਰਹੇ ਸਵਾਲ – ਗਰਾਊਂਡ ਰਿਪੋਰਟ

ਪ੍ਰਕਾਸ਼ਿਤ

ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਪ੍ਰਤੀ ਪੁਲਿਸ ਦੇ ਵਤੀਰੇ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਹੋ ਰਹੇ ਹਨ।

ਦੋ ਮਹਿਲਾ ਪੱਤਰਕਾਰਾਂ ਅਤੇ ਇੱਕ ਪ੍ਰਦਰਸ਼ਨਕਾਰੀ ਲੜਕੀ ਨੇ ਇੱਕ ਪੁਲਿਸ ਅਧਿਕਾਰੀ ਅਤੇ ਪੁਲਿਸ ਮੁਲਾਜ਼ਮਾਂ ਉੱਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਾਏ ਹਨ।

ਦੂਜੇ ਪਾਸੇ ਦਿੱਲੀ ਪੁਲਿਸ ਨੇ ‘ਐਕਸ’ ਉੱਤੇ ਬਿਆਨ ਜਾਰੀ ਕਰਕੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਗਈ ਹੈ।

ਇਸ ਸ਼ਿਕਾਇਤ ਨੂੰ ਐੱਫ.ਆਈ.ਆਰ. ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਈ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੇ ਕੱਪੜੇ ਪਾੜੇ ਗਏ ਅਤੇ ਪੁਲਿਸ ਨੇ ਉਨ੍ਹਾਂ ਨਾਲ ਮਾੜਾ ਵਤੀਰਾ ਕੀਤਾ।

ਸੁਣੋ ਪ੍ਰਦਰਸ਼ਨਕਾਰੀ ਕੀ ਕਹਿ ਰਹੇ ਹਨ।

ਰਿਪੋਰਟ: ਦਿਵਿਆ ਆਰੀਆ

ਸ਼ੂਟ, ਐਡਿਟ: ਆਰੀਅਨ ਮਾਟਾ

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI