Home rss national punjabi2ਰਾਸ਼ਟਰੀ ਖ਼ਬਰਾਂ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਹੁਣ ਤੱਕ ਕੀ ਕੁਝ ਹੋਇਆ, ਸਿਆਸਤਦਾਨਾਂ...

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਹੁਣ ਤੱਕ ਕੀ ਕੁਝ ਹੋਇਆ, ਸਿਆਸਤਦਾਨਾਂ ਦਾ ਮਾਨਸਾ ਪਹੁੰਚਣਾ ਸ਼ੁਰੂ

3
0

Source :- BBC PUNJABI

ਪਰਵਿੰਦਰ ਝੋਟਾ ਦੀ ਮਾਂ ਅਤੇ ਹੋਰ ਔਰਤਾਂ

ਪ੍ਰਕਾਸ਼ਿਤ

ਪੜ੍ਹਨ ਦਾ ਸਮਾਂ: 5 ਮਿੰਟ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੇ ਪੂਰੇ ਪੰਜਾਬ ਦਾ ਮਾਹੌਲ ਭਖਾ ਦਿੱਤਾ ਹੈ। ਪਰਿਵਾਰ ਅਤੇ ਸਮਰਥਕ ਮਾਨਸਾ ਵਿੱਚ ਧਰਨੇ ‘ਤੇ ਬੈਠ ਗਏ ਹਨ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਲਾਈ ਰੱਖਣ ਦਾ ਐਲਾਨ ਕੀਤਾ ਹੈ। ਮਾਨਸਾ ਦੇ ਸਿਵਲ ਹਸਪਤਾਲ ਵਿੱਚ ਅਤੇ ਤਿੰਨਕੋਣੀ ਚੌਂਕ, ਦੋ ਥਾਂਵਾਂ ‘ਤੇ ਧਰਨਾ ਲੱਗਿਆ ਹੋਇਆ ਹੈ।

ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ।

ਉਧਰ ਆਪ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਪੁਲਿਸ ਨੇ ਮਾਮਲੇ ਦਾ ਮੁੱਖ ਮੁਲਜ਼ਮ ਕਾਬੂ ਕਰ ਲਿਆ ਹੈ ਅਤੇ ਉਸ ਦਾ ਸਾਥੀ ਕੱਲ੍ਹ ਯਾਨੀ ਮੰਗਲਵਾਰ ਨੂੰ ਹੀ ਫੜ ਲਿਆ ਗਿਆ ਸੀ। ਪਰਿਵਾਰ ਦੇ ਬਿਆਨ ਨਾ ਹੋਣ ਕਰਕੇ ਕੇਸ ਵਿੱਚ ਫ਼ਿਲਹਾਲ ਐਫਆਈਆਰ ਦਰਜ ਨਹੀਂ ਹੋਈ ਹੈ। ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖੀ ਗਈ ਹੈ।

ਚੋਣਾਂ ਤੋਂ ਪਹਿਲਾਂ ਇਸ ਮਾਮਲੇ ਨੇ ਸਿਆਸਤ ਵੀ ਭਖਾ ਦਿੱਤੀ ਹੈ। ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਵੀ ਮਾਨਸਾ ਪਹੁੰਚਣ ਦੀ ਉਮੀਦ ਹੈ।

ਦੱਸ ਦੇਈਏ ਕਿ ਮੰਗਲਵਾਰ ਨੂੰ ਮਾਨਸਾ ਦੇ ਬਜ਼ਾਰ ਵਿੱਚ ਸ਼ਰੇਆਮ ਗੋਲੀਆਂ ਚਲਾ ਕੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰ ਦਿੱਤਾ ਗਿਆ ਸੀ ਜਦਕਿ ਚਾਰ ਹੋਰ ਲੋਕ ਜ਼ਖਮੀ ਹੋ ਗਏ ਸਨ। ਕਤਲ ਦਾ ਇਲਜ਼ਾਮ ਮਾਨਸਾ ਦੇ ਹੀ ਇੱਕ ਮੈਡੀਕਲ ਸਟੋਰ ਦੇ ਮਾਲਿਕ ‘ਤੇ ਲੱਗਿਆ ਹੈ।

ਪਰਿਵਾਰ ਦੀਆਂ ਕੀ ਹਨ ਮੰਗਾਂ?

ਮੀਡੀਆ ਪਲੇਬੈਕ ਤੁਹਾਡੀ ਡਿਵਾਈਸ ‘ਤੇ ਸਪੋਰਟ ਨਹੀਂ ਕਰਦਾ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਡੀਸੀ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਧਰਨਾਕਾਰੀ ਕਤਲ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ, ਮਾਮਲੇ ਵਿੱਚ ਸਖ਼ਤ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰ ਰਹੇ ਹਨ।

ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਘਟਨਾ ਤੋਂ ਬਾਅਦ ਰੋਸ ਜ਼ਾਹਿਰ ਕਰਦਿਆਂ ‘ਅਸਫਲ’ ਪੰਜਾਬ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਸਸਕਾਰ ਤੋਂ ਇਨਕਾਰ ਕੀਤਾ।

ਮਾਨਸਾ ਦੇ ਰਹਿਣ ਵਾਲੇ ਆਰਟੀਆਈ ਕਾਰਕੁਨ ਮਾਣਿਕ ਗੋਇਲ ਨੇ ਦੱਸਿਆ ਕਿ ਮਾਮਲੇ ਵਿੱਚ ਪਰਿਵਾਰ, ਸ਼ਹਿਰ ਦੇ ਪਤਵੰਤੇ ਅਤੇ ਵੱਖੋ ਵੱਖ ਜਥੇਬੰਦੀਆਂ ਦੇ ਨੁਮਾਇੰਦੀਆਂ ਦੀ ਕਮੇਟੀ ਬਣਾਈ ਗਈ ਹੈ ਜਿਨ੍ਹਾਂ ਨੇ ਰਲ ਕੇ ਕੁਝ ਮੰਗਾਂ ਰੱਖੀਆਂ ਹਨ।

  • ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ
  • ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਮੁਅੱਤਲ ਕੀਤਾ ਜਾਵੇ
  • ਡਾਕਟਰਾਂ ਦਾ ਪੈਨਲ ਬਣਾ ਕੇ ਪੀਜੀਆਈ ਤੋਂ ਪੋਸਟਮਾਰਟਮ ਕਰਵਾਇਆ ਜਾਵੇ
  • ਜ਼ਿਲ੍ਹੇ ਦੇ ਕਈ ਪੁਲਿਸ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਬਰਖਾਸਤ ਕੀਤਾ ਜਾਵੇ
  • ਪਰੀ-ਗੈਬਲਿਨ ਯਾਨੀ ਸਿਗਨੇਚਰ ਕੈਪਸੂਲ ਨੂੰ ਐੱਨਡੀਪੀਐੱਸ ਦੇ ਅਧੀਨ ਲਿਆਂਦਾ ਜਾਵੇ

ਮੰਗਾਂ ਨਾ ਮੰਨੇ ਜਾਣ ਤੱਕ ਮਾਨਸਾ ਵਿੱਚ ਲੱਗਿਆ ਧਰਨਾ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।

ਸਿਆਸਤਦਾਨਾਂ ਦਾ ਮਾਨਸਾ ਪਹੁੰਚਣਾ ਸ਼ੁਰੂ

ਧਰਨੇ ਵਿਚ ਬੈਠੇ ਰਾਜਾ ਵੜਿੰਗ

ਵੱਖ ਵੱਖ ਸਿਆਸਤਦਾਨਾਂ ਨੇ ਮਾਨਸਾ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸਵੇਰੇ ਹੀ ਮਾਨਸਾ ਵਿਖੇ ਲੱਗੇ ਧਰਨੇ ਵਿੱਚ ਪਹੁੰਚੇ।

ਧਰਨੇ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਉਨ੍ਹਾਂ ਨੇ ਫੇਸਬੁੱਕ ‘ਤੇ ਲਿਖਿਆ ਕਿ ਜੇਕਰ 2023 ਵਿੱਚ ਹੀ ਨਸ਼ਾ ਵੇਚਣ ਵਾਲਿਆਂ ਨੂੰ ਸਰਕਾਰ ਨੇ ਨੱਥ ਪਾਈ ਹੁੰਦੀ ਤਾਂ ਅੱਜ ਪਰਵਿੰਦਰ ਸਾਡੇ ਵਿੱਚ ਹੁੰਦਾ।

ਉਨ੍ਹਾਂ ਲਿਖਿਆ, “ਸਾਲ 2023 ਵਿੱਚ ਜਦੋਂ ਪਰਵਿੰਦਰ ਸਿੰਘ ਝੋਟਾ ਖ਼ਿਲਾਫ਼ ਕੇਸ ਦਰਜ ਹੋਇਆ ਸੀ ਮੈਂ ਮਾਨਸਾ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਆਪਣਾ ਸਮਰਥਨ ਦਿੱਤਾ ਸੀ। ਅੱਜ ਵੀ ਮੇਰਾ ਸਟੈਂਡ ਉਹੀ ਹੈ ਪੰਜਾਬ ਦੀ ਜਵਾਨੀ ਨੂੰ ਨਸ਼ਿਆ ਤੋਂ ਬਚਾਉਣ ਲਈ ਅਵਾਜ਼ ਉਠਾਉਣ ਵਾਲੇ ਹਰ ਵਿਅਕਤੀ ਦੇ ਨਾਲ ਖੜ੍ਹਣਾ।”

‘ਵਾਰਿਸ ਪੰਜਾਬ ਦੇ’ ਵੱਲੋਂ ਨਜ਼ਰਬੰਦੀ ਦਾ ਇਲਜ਼ਾਮ

ਮੀਡੀਆ ਪਲੇਬੈਕ ਤੁਹਾਡੀ ਡਿਵਾਈਸ ‘ਤੇ ਸਪੋਰਟ ਨਹੀਂ ਕਰਦਾ

ਇਸੇ ਵਿਚਕਾਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਕਈ ਆਗੂਆਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ ਜਾਂ ਕਈ ਥਾਈਂ ਪੁਲਿਸ ਥਾਣੇ ਲਿਜਾਇਆ ਜਾ ਰਿਹਾ ਹੈ।

ਵਾਰਿਸ ਪੰਜਾਬ ਦੇ ਆਗੂ ਤਰਸੇਮ ਸਿੰਘ ਨੇ ਫੇਸਬੁੱਕ ‘ਤੇ ਵੀਡੀਓ ਪੋਸਟ ਕਰਕੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਆਗੂਆਂ ਤੇ ਵਰਕਰਾਂ ਨੂੰ ਮਾਨਸਾ ਪਹੁੰਚਣ ਤੋਂ ਰੋਕਣ ਲਈ ਨਜ਼ਰਬੰਦ ਕੀਤਾ ਜਾ ਰਿਹਾ ਹੈ।

ਪਾਰਟੀ ਦੇ ਲੀਡਰ ਮਨਪ੍ਰੀਤ ਇਆਲੀ ਨੇ ਵੀ ਇਹ ਦਾਅਵਾ ਕੀਤਾ ਹੈ।

ਕਿਵੇਂ ਹੋਇਆ ਪਰਵਿੰਦਰ ਸਿੰਘ ਝੋਟਾ ਦਾ ਕਤਲ ?

ਪਰਵਿੰਦਰ ਸਿੰਘ ਝੋਟਾ

ਮੰਗਲਵਾਰ ਨੂੰ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਜਿਸ ਵਿੱਚ ਪਰਵਿੰਦਰ ਸਿੰਘ ਝੋਟਾ ਅਤੇ ਇੱਕ ਮੈਡੀਕਲ ਸਟੋਰ ਦੇ ਮਾਲਿਕ ਦੀ ਮੈਡੀਕਲ ਸਟੋਰ ਅੰਦਰ ਨਸ਼ਾ ਵੇਚਣ ਦੇ ਇਲਜ਼ਾਮ ਬਾਰੇ ਬਹਿਸ ਹੋ ਰਹੀ ਹੈ।

ਵੀਡੀਓ ਵਿੱਚ ਪਰਵਿੰਦਰ ਸਿੰਘ ਝੋਟਾ ਮੈਡੀਕਲ ਸਟੋਰ ਦੇ ਮਾਲਿਕ ਅਸ਼ਵਨੀ ਨਾਮ ਦੇ ਵਿਅਕਤੀ ਖਿਲਾਫ਼ ਪੁਲਿਸ ਨੂੰ ਫੋਨ ਕਰਨ ਦੀ ਗੱਲ ਕਹਿ ਰਹੇ ਹਨ।

ਵੀਡੀਓ ਵਿੱਚ ਅਸ਼ਵਨੀ ਕੋਲ ਪਿਸਤੌਲ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ ਜਿਸ ਵਿੱਚ ਝੋਟਾ, ਦੁਕਾਨ ਮਾਲਿਕ ਨੂੰ ਪਿਸਤੌਲ ਨਾਲ ਫਾਇਰ ਕਰਨ ਲਈ ਲਲਕਾਰਦੇ ਵੀ ਸੁਣਾਈ ਦੇ ਰਹੇ ਹਨ।

ਕੁਝ ਸਮੇਂ ਬਾਅਦ ਫਾਇਰ ਹੁੰਦਾ ਹੈ ਜੋ ਕਿ ਪਰਮਿੰਦਰ ਸਿੰਘ ਝੋਟਾ ਨੂੰ ਲਗਦਾ ਹੈ। ਉਹ ਮੈਡੀਕਲ ਸਟੋਰ ਤੋਂ ਬਾਹਰ ਹੋ ਕੇ ਕਿਸੇ ਹੋਰ ਦੁਕਾਨ ਵਿੱਚ ਲੁਕਣ ਲਈ ਜਾਂਦੇ ਹਨ। ਇੱਕ ਹੋਰ ਵੀਡੀਓ ਵਿਚ ਦਿਖਾਈ ਦਿੰਦਾ ਹੈ ਕਿ ਅਸ਼ਵਨੀ ਨਾਮ ਦੇ ਵਿਅਕਤੀ ਹੱਥ ਵਿੱਚ ਪਿਸਤੌਲ ਲੈ ਕੇ ਬਜ਼ਾਰ ਵਿੱਚ ਪਿੱਛੇ ਜਾਂਦਾ ਹੈ। ਇੱਕ ਹੋਰ ਫਾਇਰ ਹੋਣ ਦੀ ਅਵਾਜ਼ ਇਸ ਵੀਡੀਓ ਵਿਚ ਸੁਣਾਈ ਦਿੰਦੀ ਹੈ ਅਤੇ ਫਿਰ ਉਹ ਸ਼ਖਸ ਪਿਸਤੌਲ ਲੈ ਕੇ ਵਾਪਸ ਸਟੋਰ ਵੱਲ ਮੁੜ ਜਾਂਦਾ ਹੈ।

ਜਾਣਕਾਰੀ ਮੁਤਾਬਕ ਜ਼ਖਮੀ ਹਾਲਤ ਵਿਚ ਪਰਮਿੰਦਰ ਸਿੰਘ ਝੋਟਾ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਦੱਖਣੀ ਪੰਜਾਬ ਦੇ ਸ਼ਹਿਰ ਮਾਨਸਾ ਦਾ ਰਹਿਣ ਵਾਲੇ ਸਨ। ਉਹ ਫ਼ਰੀ ਸਟਾਈਲ ਕਬੱਡੀ ਖਿਡਾਰੀ ਵੀ ਰਹੇ।

ਉਹ ‘ਐਂਟੀ ਡਰੱਗ ਟਾਸਕ ਫੋਰਸ’ ਬਣਾਉਣ ਨਾਲ ਕੁਝ ਸਾਲ ਪਹਿਲਾਂ ਚਰਚਾ ਵਿਚ ਆਏ ਸਨ ਜਦੋਂ ਆਪਣਾ ਸੰਗਠਨ ਬਣਾ ਕੇ ਕਥਿਤ ਨਸ਼ਾ ਵੇਚਣ ਵਾਲਿਆਂ ਨੂੰ ਪੁਲਿਸ ਹਵਾਲੇ ਕਰਨਾ ਸ਼ੁਰੂ ਕੀਤਾ ਸੀ। ਉਸ ਦੇ ਖ਼ਿਲਾਫ਼ ਕਈ ਮਾਮਲੇ ਵੀ ਦਰਜ ਕੀਤੇ ਗਏ ਸਨ ਤੇ ਸਜ਼ਾ ਵੀ ਦਿੱਤੀ ਜਾ ਚੁੱਕੀ ਹੈ। ਪਰ ਨਾਲ ਹੀ ਕਈ ਮਾਮਲਿਆਂ ਵਿਚ ਉਸ ਨੂੰ ਬਰੀ ਵੀ ਕੀਤਾ ਗਿਆ ਸੀ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

ਹੋਰ ਖੋਜੋ

ਸ਼ਾਰਟ ਵੀਡੀਓਜ਼ ਛੱਡੋ ਅਤੇ ਜਾਰੀ ਰੱਖੋ

ਸ਼ਾਰਟ ਵੀਡੀਓਜ਼

ਮੀਡੀਆ ਪਲੇਬੈਕ ਤੁਹਾਡੀ ਡਿਵਾਈਸ ‘ਤੇ ਸਪੋਰਟ ਨਹੀਂ ਕਰਦਾ

  • ਗੁਰਦੁਆਰਾ ਬੰਗਲਾ ਸਾਹਿਬ

  • ਪ੍ਰਦਰਸ਼ਨ

  • ਮੈਡ ਸੰਧੂ

  • ਜੱਗੀ ਜੌਹਲ

  • ਗਣਪਤੀ

  • ਚੀਨੀ ਕਲਾਕਾਰ ਵੂ ਯੂਫੇਈ

  • ਕਰਨਦੀਪ ਆਨੰਦ

  • ਸਕੂਲਾਂ ਵਿੱਚ ਗੋਲੀਬਾਰੀ ਤੋਂ ਬਚਣ ਲਈ ਸਿਖਲਾਈ

  • ਹੱਥ ਵਿੱਚ ਸੱਪ ਫੜ੍ਹ ਕੇ ਖੜ੍ਹੇ ਜਾਨਕੀ ਦੇਵੀ ਦੀ ਤਸਵੀਰ

  • ਬਜ਼ੁਰਗ ਜੋੜਾ

  • ਮਾਤਾ-ਪਿਤਾ ਆਪਣੇ ਨਵਜੰਮੇ ਬੱਚਿਆਂ ਦੇ ਨਾਲ

  • ਗੋਪੀ ਚੰਦ ਭਾਰਗਵ

  • ਜੇਸੀਬੀ

  • ਕਾਵੜੀ

  • ਬਾਘ

  • ਜਦੋਂ ਸੜਦੀ ਕਾਰ ਵਿੱਚੋਂ ਬਚਾਇਆ ਗਿਆ ਸ਼ਖ਼ਸ

  • ਨਾਰਵੇ ਦੇ ਫੁਟਬਾਲਰ ਅਰਲਿੰਗ ਹਾਲੈਂਡ ਕਿਹੜੀ ਅਨੋਖੀ ਚੀਜ਼ ਨਾਲ ਦਿਖੇ

  • ਹਥਨੀ ਦੇ ਜੌੜੇ ਬੱਚੇ

  • ਰੋਬੋਟ

source : BBC PUNJABI