Home rss national punjabi2ਰਾਸ਼ਟਰੀ ਖ਼ਬਰਾਂ ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ਵਿੱਚ ਮਚੀ ਭਗਦੜ, 19 ਲੋਕਾਂ ਦੀ ਮੌਤ,...

ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ਵਿੱਚ ਮਚੀ ਭਗਦੜ, 19 ਲੋਕਾਂ ਦੀ ਮੌਤ, ਚਸ਼ਮਦੀਦ ਬੋਲੇ, ‘ਉੱਥੇ ਜਗ੍ਹਾ ਕਾਫੀ ਤੰਗ ਸੀ ਤੇ ਪੂਰਾ ਹਨ੍ਹੇਰਾ ਸੀ…’

6
0

Source :- BBC PUNJABI

ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ਵਿੱਚ ਮਚੀ ਭਗਦੜ

ਪ੍ਰਕਾਸ਼ਿਤ

ਪੜ੍ਹਨ ਦਾ ਸਮਾਂ: 7 ਮਿੰਟ

ਪੱਛਮੀ ਬੰਗਾਲ ਦੇ ਕੋਲਕਾਤਾ ਦੇ ਚੋਰਬਾਗਾਨ ਦੇ ਸਾਰਵਜਨਿਕ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ ਮਚਣ ਕਾਰਨ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਹੈ।

ਸੂਬੇ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਦੱਸਿਆ, “ਪਹਿਲਾਂ 17 ਲੋਕਾਂ ਦੀ ਮੌਤ ਹੋਈ, ਬਾਅਦ ਵਿੱਚ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 24 ਜ਼ਖ਼ਮੀ ਲੋਕ ਖ਼ਤਰੇ ਤੋਂ ਬਾਹਰ ਹਨ ਅਤੇ ਇੱਕ ਦੀ ਹਾਲਤ ਥੋੜ੍ਹੀ ਗੰਭੀਰ ਹੈ। ਅਸੀਂ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਗ੍ਰਹਿ ਮੰਤਰੀ (ਅਮਿਤ ਸ਼ਾਹ) ਦਾ ਪ੍ਰੋਗਰਾਮ ਵੀ ਸੀ, ਉਹ ਵੀ ਰੱਦ ਕਰ ਦਿੱਤਾ ਗਿਆ ਹੈ।”

ਕੋਲਕਾਤਾ ਤੋਂ ਬੀਬੀਸੀ ਦੇ ਸਹਿਯੋਗੀ ਪੱਤਰਕਾਰ ਪ੍ਰਭਾਕਰ ਮਣੀ ਤਿਵਾਰੀ ਨੇ ਦੱਸਿਆ ਹੈ ਕਿ ਸ਼ੁਭੇਂਦੂ ਅਧਿਕਾਰੀ ਨੇ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਲਈ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਸਾਰੇ ਜ਼ਖ਼ਮੀਆਂ ਦੇ ਇਲਾਜ ਦਾ ਖ਼ਰਚ ਸਰਕਾਰ ਚੁੱਕੇਗੀ ਅਤੇ ਉਨ੍ਹਾਂ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਹਾਦਸੇ ਵਿੱਚ ਜ਼ਿਆਦਾਤਰ ਮਹਿਲਾਵਾਂ ਅਤੇ ਬੱਚਿਆਂ ਦੀ ਮੌਤ ਹੋਈ ਹੈ।

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਦੱਸਿਆ ਹੈ ਕਿ ਇਹ ਹਾਦਸਾ ਸ਼ਨੀਵਾਰ ਸ਼ਾਮ ਕਰੀਬ 7:30 ਵਜੇ ਵਾਪਰਿਆ।

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਦੱਸਿਆ ਹੈ ਕਿ ਇਹ ਹਾਦਸਾ ਸ਼ਨੀਵਾਰ ਸ਼ਾਮ ਕਰੀਬ 7:30 ਵਜੇ ਵਾਪਰਿਆ

ਕੋਲਕਾਤਾ ਪੁਲਿਸ ਦੀ ਏਐੱਫਐੱਸ ਟੀਮ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਜਿਹੜਾ ਵੀ ਵਿਅਕਤੀ ਲਾਪਰਵਾਹੀ ਦਾ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਹੈ ਕਿ ਕੋਲਕਾਤਾ ਹਾਈ ਕੋਰਟ ਦੇ ਜੱਜ ਤੋਂ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ।

ਪੱਛਮੀ ਬੰਗਾਲ ਵਿੱਚ ਇਸ ਵੇਲੇ 58,000 ਦੁਰਗਾ ਪੂਜਾ ਸਮਾਗਮ ਕਰਵਾਏ ਜਾ ਰਹੇ ਹਨ।

ਚਸ਼ਮਦੀਦਾਂ ਨੇ ਕੀ ਦੱਸਿਆ

ਮੁੱਖ ਮੰਤਰੀ ਨੇ ਦੱਸਿਆ ਹੈ ਕਿ ਕੋਲਕਾਤਾ ਹਾਈ ਕੋਰਟ ਦੇ ਜੱਜ ਤੋਂ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ

ਚੋਰਬਾਗਾਨ ਵਿੱਚ ਕਰਵਾਈ ਜਾਂਦੀ ਦੁਰਗਾ ਪੂਜਾ 90 ਸਾਲ ਤੋਂ ਵੀ ਵੱਧ ਪੁਰਾਣੀ ਹੈ, ਪਰ ਇੱਥੇ ਪਹਿਲਾਂ ਕਦੇ ਅਜਿਹੀ ਘਟਨਾ ਦੇਖਣ ਨੂੰ ਨਹੀਂ ਮਿਲੀ।

ਇੱਕ ਸਥਾਨਕ ਵਿਅਕਤੀ ਨੇ ਦੱਸਿਆ, “ਇੱਥੇ ਪਹਿਲਾਂ ਕਦੇ ਅਜਿਹਾ ਨਹੀਂ ਹੋਇਆ। ਇਸ ਪੂਜਾ ਨੂੰ 91 ਸਾਲ ਹੋ ਗਏ ਹਨ। ਅਚਾਨਕ ਮੀਂਹ ਪੈਣ ਲੱਗ ਪਿਆ, ਜਿਸ ਕਾਰਨ ਪੈਰ ਤਿਲਕਣ ਨਾਲ ਕੁਝ ਲੋਕ ਡਿੱਗ ਪਏ।”

ਘਟਨਾ ਦੇ ਇੱਕ ਪੀੜਤ ਨੇ ਦੱਸਿਆ, “ਉੱਥੇ ਜਗ੍ਹਾ ਕਾਫ਼ੀ ਤੰਗ ਸੀ। ਬਹੁਤ ਸਾਰੇ ਲੋਕ ਕਤਾਰ ਵਿੱਚ ਖੜ੍ਹੇ ਸਨ। ਉੱਥੇ ਪੂਰੀ ਤਰ੍ਹਾਂ ਹਨ੍ਹੇਰਾ ਸੀ ਅਤੇ ਇੱਕ ਵੀ ਲਾਈਟ ਨਹੀਂ ਲੱਗੀ ਹੋਈ ਸੀ। ਮੇਰੀ ਦੋਹਤੀ ਅਤੇ ਹੋਰ ਬੱਚੇ ਮੇਰੇ ਨਾਲ ਸਨ। ਦੋ ਬੱਚੇ ਹਸਪਤਾਲ ਵਿੱਚ ਦਾਖ਼ਲ ਹਨ। ਮੈਂ ਵੀ ਡਿੱਗ ਪਿਆ ਸੀ। ਹਾਦਸੇ ਤੋਂ ਅੱਧੇ ਘੰਟੇ ਬਾਅਦ ਤੱਕ ਉੱਥੇ ਕੋਈ ਪੁਲਿਸ ਮੁਲਾਜ਼ਮ ਜਾਂ ਕੋਈ ਕਾਰਕੁਨ ਮੌਜੂਦ ਨਹੀਂ ਸੀ।”

ਕੁਝ ਸਥਾਨਕ ਮਹਿਲਾਵਾਂ ਨੇ ਦੱਸਿਆ ਕਿ ਚੋਰਬਾਗਾਨ ਪੂਜਾ ਪੰਡਾਲ ਨੂੰ ਦੇਖਣ ਲਈ ਪਹਿਲਾਂ ਵੀ ਇਸੇ ਤਰ੍ਹਾਂ ਬਹੁਤ ਜ਼ਿਆਦਾ ਭੀੜ ਹੁੰਦੀ ਸੀ, ਪਰ ਇਸ ਵਾਰ ਅਜਿਹਾ ਹਾਦਸਾ ਵਾਪਰ ਗਿਆ।

ਇੱਕ ਵਿਅਕਤੀ ਨੇ ਦੱਸਿਆ, “ਇਹ ਨਹੀਂ ਪਤਾ ਕਿ ਭਗਦੜ ਕਿਉਂ ਮਚੀ, ਪਰ ਇਹ ਹਾਦਸਾ ਭਗਦੜ ਕਾਰਨ ਹੀ ਹੋਇਆ। ਕਾਫ਼ੀ ਮੀਂਹ ਪੈ ਰਿਹਾ ਸੀ।”

ਇੱਕ ਮਹਿਲਾ ਚਸ਼ਮਦੀਦ ਨੇ ਦੱਸਿਆ, “ਇੱਥੇ ਬਹੁਤ ਜ਼ਿਆਦਾ ਭੀੜ ਹੋ ਗਈ ਸੀ ਅਤੇ ਭੀੜ ਕਾਰਨ ਲੋਕ ਡਿੱਗ ਪਏ।”

ਇੱਕ ਮਹਿਲਾ ਨੇ ਕਿਹਾ, “ਇੱਥੇ 91 ਸਾਲਾਂ ਤੋਂ ਪੂਜਾ ਹੋ ਰਹੀ ਹੈ। ਲੋਕਾਂ ਨੂੰ ਵੀ ਸਮਝਣਾ ਚਾਹੀਦਾ ਹੈ ਕਿ ਇੱਕ ਮਹੀਨੇ ਦੇ ਬੱਚੇ ਨੂੰ ਲੈ ਕੇ ਇੰਨੀ ਭੀੜ ਵਿੱਚ ਨਹੀਂ ਆਉਣਾ ਚਾਹੀਦਾ।”

ਕਈ ਚਸ਼ਮਦੀਦਾਂ ਨੇ ਹੱਸਦੇ ਬਾਰੇ ਜਾਣਕਾਰੀ ਦਿੱਤੀ

ਇੱਕ ਵਿਅਕਤੀ ਨੇ ਸਮਾਚਾਰ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦਿਆਂ ਕਿਹਾ, “ਪੰਡਾਲ ਤੋਂ ਬਾਹਰ ਨਿੱਕਲਦੇ ਸਮੇਂ ਭਗਦੜ ਮਚ ਗਈ। ਉੱਥੇ ਕੋਈ ਵਲੰਟੀਅਰ ਮੌਜੂਦ ਨਹੀਂ ਸੀ। ਕੋਈ ਪ੍ਰਬੰਧ ਨਹੀਂ ਕੀਤਾ ਗਿਆ ਸੀ।”

ਇੱਕ ਦੂਜੇ ਸਥਾਨਕ ਵਿਅਕਤੀ ਨੇ ਦੱਸਿਆ ਕਿ ਜਦੋਂ ਬਹੁਤ ਤੇਜ਼ ਮੀਂਹ ਪੈ ਰਿਹਾ ਸੀ, ਉਸੇ ਸਮੇਂ ਇਹ ਘਟਨਾ ਵਾਪਰੀ। ਕਈ ਲੋਕਾਂ ਨੂੰ ਮੋਟਰਸਾਈਕਲਾਂ ‘ਤੇ ਬਿਠਾ ਕੇ ਬਾਹਰ ਲਿਜਾਇਆ ਜਾ ਰਿਹਾ ਸੀ। ਇਹ ਲੋਕ ਬੇਹੋਸ਼ ਹੋ ਗਏ ਸਨ।

ਘਟਨਾ ਵਾਲੀ ਥਾਂ ‘ਤੇ ਪਹੁੰਚੇ ਇੱਕ ਨੌਜਵਾਨ ਨੇ ਦੱਸਿਆ, “ਅਸੀਂ ਇੰਸਟਾਗ੍ਰਾਮ ਰੀਲ ਦੇਖ ਕੇ ਇੱਥੇ ਆਏ ਸੀ। ਇੰਸਟਾਗ੍ਰਾਮ ਤੋਂ ਪਤਾ ਲੱਗਿਆ ਸੀ ਕਿ ਇਹ ਪੰਡਾਲ ਬਹੁਤ ਵਧੀਆ ਹੈ। ਰੀਲ ਵਿੱਚ ਇੱਥੇ ਬਹੁਤ ਭੀੜ ਦਿਖਾਈ ਦੇ ਰਹੀ ਸੀ। ਜਦੋਂ ਅਸੀਂ ਇੱਥੇ ਪਹੁੰਚੇ ਤਾਂ ਪਤਾ ਲੱਗਿਆ ਕਿ ਹਾਦਸਾ ਵਾਪਰ ਗਿਆ ਹੈ।”

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ, “ਚੋਰਬਾਗਾਨ ਪੂਜਾ ਪੰਡਾਲ ਵਿੱਚ ਭਗਦੜ ਦੀ ਘਟਨਾ ਬਾਰੇ ਜਾਣ ਕੇ ਮੈਂ ਸਦਮੇ ਵਿੱਚ ਹਾਂ ਅਤੇ ਬੇਹੱਦ ਦੁਖੀ ਹਾਂ। ਮੈਂ ਮਾਂ ਦੁਰਗਾ ਅੱਗੇ ਅਰਦਾਸ ਕਰਦੀ ਹਾਂ ਕਿ ਉਹ ਸਾਰੇ ਜ਼ਖ਼ਮੀਆਂ ਨੂੰ ਜਲਦੀ ਠੀਕ ਹੋਣ ਦੀ ਤਾਕਤ ਦੇਣ ਅਤੇ ਇਸ ਔਖੇ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰਾਂ ਨੂੰ ਹਿੰਮਤ ਅਤੇ ਸਹਾਰਾ ਦੇਣ।”

ਪੀਐੱਮ ਮੋਦੀ ਨੇ ਕੀ ਕਿਹਾ, ਰਾਹੁਲ ਗਾਂਧੀ ਨੇ ਵੀ ਦੁੱਖ ਪ੍ਰਗਟਾਇਆ

ਵਿਅਕਤੀ ਨੇ ਇਲਜ਼ਾਮ ਲਗਾਇਆ ਕਿ

ਪੀਐੱਮ ਮੋਦੀ ਨੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇੱਕ ਪ੍ਰੋਗਰਾਮ ਤਹਿਤ ਕੋਲਕਾਤਾ ਪਹੁੰਚੇ ਸਨ। ਉਨ੍ਹਾਂ ਨੂੰ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨਾਲ ਮੀਂਹ ਦੌਰਾਨ ਲੋਕਾਂ ਦਾ ਸਵਾਗਤ ਕਰਦੇ ਹੋਏ ਦੇਖਿਆ ਗਿਆ ਸੀ।

ਹਾਲਾਂਕਿ, ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ।

ਅਮਿਤ ਸ਼ਾਹ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ, “ਹੁਣੇ-ਹੁਣੇ ਕੋਲਕਾਤਾ ਦੇ ਚੋਰਬਾਗਾਨ ਸਾਰਵਜਨਿਕ ਦੁਰਗਾ ਪੂਜਾ ਪੰਡਾਲ ਵਿੱਚ ਹੋਈ ਭਗਦੜ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਸ਼੍ਰੀ ਸ਼ੁਭੇਂਦੂ ਅਧਿਕਾਰੀ ਜੀ ਨਾਲ ਗੱਲ ਕੀਤੀ। ਪੱਛਮੀ ਬੰਗਾਲ ਵਿੱਚ ਮੇਰੇ ਕੱਲ੍ਹ ਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ। ਮੈਂ ਹਸਪਤਾਲ ਜਾ ਕੇ ਜ਼ਖ਼ਮੀਆਂ ਨੂੰ ਮਿਲਾਂਗਾ। ਮਾਂ ਦੁਰਗਾ ਅੱਗੇ ਸਾਰੇ ਜ਼ਖ਼ਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਅਰਦਾਸ ਕਰਦਾ ਹਾਂ।”

ਚੋਰਬਾਗਾਨ ਵਿੱਚ ਕਰਵਾਈ ਜਾਂਦੀ ਦੁਰਗਾ ਪੂਜਾ 90 ਸਾਲ ਤੋਂ ਵੀ ਵੱਧ ਪੁਰਾਣੀ ਹੈ, ਪਰ ਇੱਥੇ ਪਹਿਲਾਂ ਕਦੇ ਅਜਿਹੀ ਘਟਨਾ ਦੇਖਣ ਨੂੰ ਨਹੀਂ ਮਿਲੀ

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਐਕਸ ‘ਤੇ ਲਿਖਿਆ, “ਕੋਲਕਾਤਾ ਦੇ ਚੋਰਬਾਗਾਨ ਪੂਜਾ ਪੰਡਾਲ ਵਿੱਚ ਭਗਦੜ ਦੀ ਖ਼ਬਰ ਬੇਹੱਦ ਦੁਖਦਾਈ ਹੈ। ਇਸ ਹਾਦਸੇ ਵਿੱਚ ਕਈ ਲੋਕਾਂ ਦੀ ਜਾਨ ਜਾਣ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।”

“ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਸ਼ਾਸਨ ਨੂੰ ਅਪੀਲ ਹੈ ਕਿ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਇਸ ਹਾਦਸੇ ਦੀ ਨਿਰਪੱਖ ਜਾਂਚ ਹੋਵੇ, ਤਾਂ ਜੋ ਭਵਿੱਖ ਵਿੱਚ ਅਜਿਹੀ ਤ੍ਰਾਸਦੀ ਮੁੜ ਨਾ ਵਾਪਰੇ।”

ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ, “ਕੋਲਕਾਤਾ ਦੇ ਚੋਰਬਾਗਾਨ ਦੁਰਗਾ ਪੂਜਾ ਪੰਡਾਲ ਵਿੱਚ ਮਚੀ ਭਗਦੜ ਦੀ ਦੁਖਦਾਈ ਘਟਨਾ ਤੋਂ ਮੈਂ ਬੇਹੱਦ ਦੁਖੀ ਹਾਂ। ਇਸ ਘਟਨਾ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਜਿਨ੍ਹਾਂ ਪਰਿਵਾਰਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀਆਂ ਦਿਲੋਂ ਸੰਵੇਦਨਾਵਾਂ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

“ਮੈਂ ਪੱਛਮੀ ਬੰਗਾਲ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਤੁਰੰਤ ਬਚਾਅ ਕਾਰਜ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਏ, ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਏ।”

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI