Source :- BBC PUNJABI
Shiromani Gurdwara Parbandhak Committee / YT
ਪੜ੍ਹਨ ਦਾ ਸਮਾਂ: 2 ਮਿੰਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਇੱਕ ਵਾਰ ਫਿਰ ਤੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ ਗਈ ਹੈ। ਉਹ ਛੇਵੀਂ ਵਾਰ ਇਸ ਅਹੁਦੇ ਲਈ ਚੁਣੇ ਗਏ ਹਨ।
ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਮੁਤਾਬਕ, ਸਰਬਸੰਮਤੀ ਨਾਲ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਚੁਣਿਆ ਗਿਆ ਹੈ।
ਤੇਜਾ ਸਿੰਘ ਸਮੁੰਦਰੀ ਹਾਲ ‘ਚ ਚੋਣ ਸਬੰਧੀ ਹੋਈ ਇਕੱਤਰਤਾ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਪੁੱਛਿਆ ਕਿ ਜੇਕਰ ਕੋਈ ਵਿਅਕਤੀ ਇਸ ਅਹੁਦੇ ਲਈ ਆਪਣਾ ਨਾਮ ਅੱਗੇ ਰੱਖਣਾ ਚਾਹੁੰਦਾ ਹੋਵੇ ਤਾਂ ਰੱਖ ਸਕਦਾ ਹੈ, ਪਰ ਕਿਸੇ ਨੇ ਆਪਣਾ ਨਾਮ ਨਹੀਂ ਰੱਖਿਆ।
ਹਰਜਿੰਦਰ ਸਿੰਘ ਧਾਮੀ ਨੇ ਇਸ ਦੌਰਾਨ ਏਕਤਾ ਦਿਖਾਉਣ ਲਈ ਸਭ ਦਾ ਧੰਨਵਾਦ ਕੀਤਾ।
ਇਸ ਦੌਰਾਨ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਝੱਬਰ ਜਨਰਲ ਸਕੱਤਰ ਚੁਣਿਆ ਗਿਆ।
ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਧਾਮੀ, 1996 ਵਿੱਚ ਸ਼ਾਮਚੁਰਾਸੀ ਹਲਕੇ ਤੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਦੇ ਬਣੇ ਸਨ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਆ ਰਹੇ ਹਨ।
ਵਕੀਲ ਤੋਂ ਪ੍ਰਧਾਨ ਤੱਕ ਦਾ ਸਫ਼ਰ
SGPC Media Amritsar
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਜਨਮ 28 ਅਗਸਤ 1956 ‘ਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪਿੱਪਲਾਂ ਵਾਲਾ ਵਿਖੇ ਹੋਇਆ। ਉਹ ਪੰਜਾਬ ਦੇ ਦੋਆਬਾ ਖੇਤਰ ਨਾਲ ਸਬੰਧ ਰੱਖਦੇ ਹਨ।
ਉਨ੍ਹਾਂ ਨੇ ਬੀਏ, ਐਲਐਲਬੀ ਦੀ ਡਿਗਰੀ ਪ੍ਰਾਪਤ ਕੀਤੀ ਹੈ ਅਤੇ ਪਿਛਲੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ।
ਧਾਮੀ 1996 ਵਿੱਚ ਸ਼ਾਮਚੁਰਾਸੀ ਹਲਕੇ ਤੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਦੇ ਬਣੇ ਸਨ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਆ ਰਹੇ ਹਨ।
ਇਸ ਦੇ ਨਾਲ ਹੀ ਧਾਮੀ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ।
SGPC
ਉਹ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ ਅਤੇ ਫਿਰ 2020 ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ‘ਤੇ ਸੇਵਾ ਨਿਭਾਈ।
ਨਵੰਬਰ 2021 ਵਿੱਚ ਉਨ੍ਹਾਂ ਨੇ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ।
ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਅਕਸਰ ਹੀ ਸਿੱਖ ਪੰਥ ਨਾਲ ਜੁੜੇ ਮਸਲਿਆਂ ‘ਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖਦੇ ਆਏ ਹਨ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ
source : BBC PUNJABI




