Source :- BBC PUNJABI

ਡੀਸੀ ਅੰਮ੍ਰਿਤਸਰ ਸ਼ਾਕਸੀ ਸਾਹਨੀ

ਤਸਵੀਰ ਸਰੋਤ, Ravinder Singh Robin/BBC

38 ਮਿੰਟ ਪਹਿਲਾਂ

ਜ਼ਿਲ੍ਹਾ ਅੰਮ੍ਰਿਤਸਰ ਦੇ ਮਜੀਠਾ ਵਿੱਚ ਸੋਮਵਾਰ ਰਾਤ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਘੱਟੋ ਘੱਟ 14 ਹੋ ਗਈ ਹੈ।

ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ, “ਮਜੀਠਾ ਵਿੱਚ ਇੱਕ ਮੰਦਭਾਗੀ ਘਟਨਾ ਵਾਪਰੀ ਹੈ।

“ਸਾਨੂੰ ਕੱਲ੍ਹ ਰਾਤ ਪਤਾ ਲੱਗਾ, ਸਾਨੂੰ 5 ਪਿੰਡਾਂ ਦੀਆਂ ਰਿਪੋਰਟਾਂ ਮਿਲੀਆਂ ਹਨ ਕਿ ਜਿਨ੍ਹਾਂ ਲੋਕਾਂ ਨੇ ਸੋਮਵਾਰ ਰਾਤ ਨੂੰ ਸ਼ਰਾਬ ਪੀਤੀ ਸੀ ਉਨ੍ਹਾਂ ਦੀ ਹਾਲਤ ਗੰਭੀਰ ਹੈ। ਅਸੀਂ ਫ਼ੌਰਨ ਆਪਣੀਆਂ ਮੈਡੀਕਲ ਟੀਮਾਂ ਨੂੰ ਬੁਲਾਇਆ।”

“ਸਾਡੀਆਂ ਮੈਡੀਕਲ ਟੀਮਾਂ ਘਰ-ਘਰ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੀਆਂ ਹਨ। ਲੋਕਾਂ ਵਿੱਚ ਗੰਭੀਰ ਲੱਛਣ ਹੋਣ ਜਾਂ ਨਾ ਹੋਣ ਦੀ ਸਥਿਤੀ ਵਿੱਚ ਵੀ, ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਜਾ ਰਹੇ ਹਾਂ ਤਾਂ ਜੋ ਅਸੀਂ ਉਨ੍ਹਾਂ ਨੂੰ ਬਚਾ ਸਕੀਏ।”

“ਹੁਣ ਤੱਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੀ ਹੈ।”

ਸਾਕਸ਼ੀ ਸਾਹਨੀ ਨੇ ਕਿਹਾ, “ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਮੌਤਾਂ ਦੀ ਇਹ ਗਿਣਤੀ ਨਾ ਵਧੇ। ਅਸੀਂ ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਹੋਰ ਜਾਂਚ ਜਾਰੀ ਹੈ।”

ਪੁਲਿਸ ਨੇ ਕੀ ਦੱਸਿਆ

ਐੱਸਐੱਸਪੀ ਅੰਮ੍ਰਿਤਸਰ ਮਨਿੰਦਰ ਸਿੰਘ

ਤਸਵੀਰ ਸਰੋਤ, ANI

ਖ਼ਬਰ ਏਜੰਸੀ ਏਐਐੱਨਆਈ ਦੀ ਰਿਪੋਰਟ ਮੁਤਾਬਕ ਐੱਸਐੱਸਪੀ ਅੰਮ੍ਰਿਤਸਰ ਮਨਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਦੇ ਮਜੀਠਾ ਵਿੱਚ ਕਥਿਤ ਤੌਰ ‘ਤੇ ਨਕਲੀ ਸ਼ਰਾਬ ਪੀਣ ਤੋਂ ਬਾਅਦ 14 ਲੋਕਾਂ ਦੀ ਮੌਤ ਹੋ ਗਈ ਹੈ ਅਤੇ 6 ਲੋਕਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।”

“ਸਾਨੂੰ ਬੀਤੀ ਰਾਤ 9:30 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਇੱਥੇ ਨਕਲੀ ਸ਼ਰਾਬ ਪੀਣ ਤੋਂ ਬਾਅਦ ਲੋਕ ਮਰਨ ਲੱਗ ਪਏ ਹਨ। ਅਸੀਂ ਤੁਰੰਤ ਕਾਰਵਾਈ ਕੀਤੀ ਅਤੇ 7 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।”

“ਅਸੀਂ ਮੁੱਖ ਸਪਲਾਇਰ, ਪਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਕੀਤੇ ਜਾਣ ਉੱਤੇ ਕਿੰਗਪਿਨ ਸਪਲਾਇਰ, ਸਾਹਬ ਸਿੰਘ ਬਾਰੇ ਪਤਾ ਲਗਾਇਆ। ਅਸੀਂ ਉਸਨੂੰ ਵੀ ਘੇਰ ਲਿਆ ਹੈ।”

“ਪੁਲਿਸ ਜਾਂਚ ਕਰ ਰਹੀ ਹੈ ਕਿ ਉਸਨੇ ਇਹ ਕਿਹੜੀਆਂ ਫਰਮਾਂ ਤੋਂ ਸ਼ਰਾਬ ਖਰੀਦੀ ਸੀ। ਸਾਨੂੰ ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤ ਹੈ ਕਿ ਨਕਲੀ ਸ਼ਰਾਬ ਦੇ ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।”

ਮਨਿੰਦਰ ਸਿੰਘ ਨੇ ਦੱਸਿਆ ਕਿ ਛਾਪੇਮਾਰੀ ਜਾਰੀ ਹੈ ਅਤੇ ਇਸ ਸ਼ਰਾਬ ਦੇ ਨਿਰਮਾਤਾਵਾਂ ਨੂੰ ਜਲਦੀ ਹੀ ਘੇਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕਰਦਿਆਂ 2 ਐੱਫ਼ਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਅਸੀਂ ਘਰ-ਘਰ ਜਾ ਕੇ ਹੋਰ ਲੋਕਾਂ ਦਾ ਪਤਾ ਲਗਾ ਰਹੇ ਹਾਂ ਜਿਨ੍ਹਾਂ ਨੇ ਇਹ ਸ਼ਰਾਬ ਪੀਤੀ ਹੈ ਤਾਂ ਜੋ ਹੋਰ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ ਅਤੇ ਲੋਕਾਂ ਨੂੰ ਬਚਾਇਆ ਜਾ ਸਕੇ।

ਗ੍ਰਿਫ਼ਤਾਰ ਕੀਤੇ ਗਏ ਲੋਕ ਕੌਣ ਹਨ

ਸਾਕਸ਼ੀ ਸਾਹਨੀ

ਤਸਵੀਰ ਸਰੋਤ, Ravinder Singh Robin/BBC

ਪੰਜਾਬ ਸਰਕਾਰ ਵਲੋਂ ਇਸ ਮਾਮਲੇ ਬਾਰੇ ਇੱਕ ਪ੍ਰੈਸ ਨੋਟ ਜਾਰੀ ਕੀਤਾ ਗਿਆ ਹੈ।

ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਮਜੀਠਾ ਵਿੱਚ ਨਕਲੀ ਸ਼ਰਾਬ ਰੈਕੇਟ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਪ੍ਰਭਜੀਤ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਭਜੀਤ ਸਿੰਘ ਸ਼ਰਾਬ ਸਪਲਾਈ ਕਰਨ ਦਾ ਮਾਸਟਰਮਾਈਂਡ ਸੀ।

ਜਿਨ੍ਹਾਂ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਵਿੱਚ ਕੁਲਬੀਰ ਸਿੰਘ ਉਰਫ਼ ਜੱਗੂ (ਮੁੱਖ ਮੁਲਜ਼ਿਮ ਪ੍ਰਭਜੀਤ ਦਾ ਭਰਾ), ਸਾਹਿਬ ਸਿੰਘ ਉਰਫ ਸਰਾਏ, ਵਾਸੀ ਮੜੀ ਕਲਾਂ, ਗੁਰਜੰਟ ਸਿੰਘ, ਨਿਵਾਸੀ

ਅਤੇ ਇੱਕ ਮਹਿਲਾ ਮੁਲਜ਼ਮ ਨਿੰਦਰ ਕੌਰ ਪਤਨੀ ਜੀਤਾ, ਵਾਸੀ ਥਰੇਨਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਤਸਵੀਰ ਸਰੋਤ, Getty Images

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠਾ ਘਟਨਾ ਉੱਤੇ ਅਫ਼ਸੋਸ ਪ੍ਰਗਟ ਕਰਦਿਆਂ ਐਕਸ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ।

ਉਨ੍ਹਾਂ ਲਿਖਿਆ, “ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖ਼ਬਰ ਮਿਲੀ ਹੈ।”

“ਮਾਸੂਮ ਲੋਕਾਂ ਦੇ ਇਨ੍ਹਾਂ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਮੁਲਜ਼ਿਮਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।”

ਮਾਨ ਨੇ ਅੱਗੇ ਲਿਖਿਆ, “ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।”

ਇਹ ਵੀ ਪੜ੍ਹੋ-

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI