Source :- BBC PUNJABI

ਮਾਰੇ ਗਏ ਤਿੰਨੋਂ ਮੁਲਜ਼ਮ ਪੰਜਾਬ ਦੇ ਗੁਰਦਾਸਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

23 ਮਿੰਟ ਪਹਿਲਾਂ

ਪੰਜਾਬ ਅਤੇ ਯੂਪੀ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਦੋਵਾਂ ਸੂਬਿਆਂ ਦੀ ਪੁਲਿਸ ਵੱਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਸੋਮਵਾਰ ਨੂੰ ਪੀਲੀਭੀਤ ਵਿੱਚ ਤਿੰਨ ਕਥਿਤ ‘ਦਹਿਸ਼ਤਗਰਦ’ ਮਾਰੇ ਗਏ ਹਨ।

ਪੁਲਿਸ ਮੁਤਾਬਕ ਇਹ ਤਿੰਨੇ ਗੁਰਦਾਸਪੁਰ ਜ਼ਿਲੇ ਵਿੱਚ ਪੁਲਿਸ ਚੌਕੀ ‘ਤੇ ਹੋਏ ਕਥਿਤ ਗ੍ਰਨੇਡ ਹਮਲੇ ਵਿੱਚ ਸ਼ਾਮਿਲ ਸਨ।

ਪੁਲਿਸ ਅਨੁਸਾਰ ਇਨ੍ਹਾਂ ਦੀ ਪਛਾਣ ਗੁਰਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਵਰਿੰਦਰ ਸਿੰਘ ਵੱਜੋਂ ਹੋਈ ਹੈ।

ਮਾਰੇ ਗਏ ਤਿੰਨੋਂ ਮੁਲਜ਼ਮ ਪੰਜਾਬ ਦੇ ਗੁਰਦਾਸਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ਖਾਤੇ ‘ਤੇ ਦਾਅਵਾ ਕੀਤਾ ਹੈ ਕਿ ਤਿੰਨੋਂ ਮੁਲਜ਼ਮ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਨਾਲ ਸੰਬੰਧਤ ਹਨ।

ਡੀਜੀਪੀ ਅਨੁਸਾਰ ਇਹਨਾਂ ‘ਦਹਿਸ਼ਤਗਰਦੀਆਂ’ ਨੇ ਪੰਜਾਬ ਅਤੇ ਯੂਪੀ ਪੁਲਿਸ ‘ਤੇ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਦੀ ਜੁਆਬੀ ਕਰਵਾਈ ‘ਚ ਤਿੰਨੋਂ ਜ਼ਖਮੀ ਹੋ ਗਏ ਸਨ।

ਬੀਬੀਸੀ ਪੰਜਾਬੀ ਦੇ ਵੱਟਸਐਪ ਚੈਨਲ ਨਾਲ ਜੁੜਨ ਲਈ ਇਸ ਲਿੰਕ ’ਤੇ ਕਲਿੱਕ ਕਰੋ
ਡੀਜੀਪੀ ਪੰਜਾਬ ਗੌਰਵ ਯਾਦਵ

ਤਸਵੀਰ ਸਰੋਤ, X/DGPPunjabGauravYadav

ਉਹ ਅੱਗੇ ਲਿਖੱਦੇ ਹਨ, “ਇਹ ਮੁਕਾਬਲਾ ਪੀ.ਐਸ. ਪੂਰਨਪੁਰ, ਪੀਲੀਭੀਤ ਦੇ ਅਧਿਕਾਰ ਖੇਤਰ ਵਿੱਚ ਵਾਪਰਿਆ… ਜ਼ਖਮੀ ਵਿਅਕਤੀਆਂ ਨੂੰ ਤੁਰੰਤ ਡਾਕਟਰੀ ਇਲਾਜ ਲਈ ਸੀਐਚਸੀ ਪੂਰਨਪੁਰ ਲਿਜਾਇਆ ਗਿਆ।”

ਹਾਲਾਂਕਿ, ਕੁਝ ਹੀ ਸਮੇਂ ਬਾਅਦ ਸੀਐਮਓ ਅਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਦੀ ਮੌਤ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ।

ਪੀਲੀਭੀਤ ਦੇ ਐੱਸਪੀ ਅਵਿਨਾਸ਼ ਪਾਂਡੇ ਨੇ ਦੱਸਿਆ ਕਿ ਤਿੰਨਾਂ ਜ਼ਖ਼ਮੀ ਮੁਲਜ਼ਮਾਂ ਨੂੰ ਸੀਐਚਸੀ ਪੂਰਨਪੁਰ ਵਿਖੇ ਮੁੱਢਲੇ ਇਲਾਜ ਤੋਂ ਬਾਅਦ ਜ਼ਿਲ੍ਹਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ।

ਐਸਪੀ ਨੇ ਦੱਸਿਆ ਕਿ ਦੋ ਏਕੇ 47, ਦੋ ਵਿਦੇਸ਼ੀ ਗਲੋਕ ਪਿਸਤੌਲ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਬਰਾਮਦ ਕੀਤਾ ਗਿਆ ਹੈ।

ਯੂਪੀ ਪੁਲਿਸ ਅਨੁਸਾਰ ਮੁਲਜ਼ਮਾਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਬੀਤੀ ਰਾਤ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ

ਤਸਵੀਰ ਸਰੋਤ, ANI

ਚੌਕੀ ‘ਤੇ ਗ੍ਰਨੇਡ ਹਮਲਾ ਕਦੋਂ ਹੋਇਆ ਸੀ

ਪੰਜਾਬ ਪੁਲਿਸ ਅਨੁਸਾਰ 19 ਦਸੰਬਰ ਨੂੰ ਗੁਰਦਾਸਪੁਰ ਦੇ ਸਰਹੱਦੀ ਕਸਬੇ ਕਲਾਨੌਰ ਬਖਸ਼ੀਵਾਲ ਚੌਕੀ ‘ਤੇ ਗ੍ਰਨੇਡ ਹਮਲਾ ਹੋਇਆ ਸੀ, ਜਿਸ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਲਈ ਸੀ।

ਯੂਪੀ ਪੁਲਿਸ ਅਨੁਸਾਰ ਮੁਲਜ਼ਮਾਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਬੀਤੀ ਰਾਤ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ।

ਪੀਲੀਭੀਤ ਦੇ ਐੱਸਪੀ ਅਵਿਨਾਸ਼ ਪਾਂਡੇ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਕੋਲੋਂ ਇੱਕ ਦਿਨ ਪਹਿਲਾਂ ਚੋਰੀ ਹੋਈ ਇੱਕ ਬਾਈਕ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਲੱਗਦਾ ਹੈ ਕਿ ਇਹ ਲੋਕ ਇੱਕ ਦਿਨ ਪਹਿਲਾਂ ਹੀ ਇੱਥੇ ਆਏ ਸਨ।

ਇਹ ਵੀ ਪੜ੍ਹੋ:-

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI